08 Jan 2025

ਦਿੱਲੀ ’ਚ ਭਾਜਪਾ ਸਰਕਾਰ ਬਣਨ ’ਤੇ ਕੋਈ ਭਲਾਈ ਯੋਜਨਾ ਬੰਦ ਨਹੀਂ ਹੋਵੇਗੀ: ਮੋਦੀ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ‘ਆਪ’ ਸਰਕਾਰ ’ਤੇ ਇਕ ਦਹਾਕੇ ਤੱਕ ਕੇਂਦਰ ਨਾਲ ਲੜਨ ’ਚ ਸਮਾਂ ਬਰਬਾਦ ਕਰਨ ਦਾ ਦੋਸ਼ ਲਾਇਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਕੌਮੀ ਰਾਜਧਾਨੀ ਨੂੰ ਭਵਿੱਖ ਦਾ ਸ਼ਹਿਰ ਬਣਾਉਣ ਲਈ ਉਹ ਭਾਜਪਾ ਨੂੰ ਇਕ ਮੌਕਾ ਦੇਣ। ਪ੍ਰਧਾਨ ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਜੇ ਭਾਜਪਾ ਦੀ ਦਿੱਲੀ ’ਚ ਸਰਕਾਰ ਬਣੀ ਤਾਂ ਕੋਈ ਜਨਤਕ ਭਲਾਈ ਯੋਜਨਾ ਬੰਦ ਨਹੀਂ ਕੀਤੀ ਜਾਵੇਗੀ ਪਰ ਸਰਕਾਰ ਯੋਜਨਾਵਾਂ ਲਾਗੂ ਕਰਨ ’ਚ ਹੋਏ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਉਖਾੜ ਸੁੱਟੇਗੀ। ਇਸ ਤੋਂ ਪਹਿਲਾਂ ਮੋਦੀ ਨੇ 13 ਕਿਲੋਮੀਟਰ ਲੰਮੇ ਦਿੱਲੀ-ਮੇਰਠ ਖੇਤਰੀ ਰੈਪਿਡ ਟਰਾਂਜ਼ਿਟ ਸਿਸਟਮ ਕੌਰੀਡੋਰ ਦਾ ਉਦਘਾਟਨ ਕਰਨ ਸਮੇਤ ਕੁੱਲ 12,200 ਕਰੋੜ ਰੁਪਏ ਦੇ ਕਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।
ਰੋਹਿਨੀ ਇਲਾਕੇ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ‘ਆਪ’ ਸਰਕਾਰ ਨੂੰ ‘ਆਪਦਾ’ (ਆਫ਼ਤ) ਕਰਾਰ ਦਿੱਤਾ ਅਤੇ ਕਿਹਾ ਕਿ ਜਦੋਂ ਦਿੱਲੀ ਦਾ ਇਸ ਆਫ਼ਤ ਤੋਂ ਖਹਿੜਾ ਛੁੱਟ ਗਿਆ ਤਾਂ ਵਿਕਾਸ ਦਾ ਡਬਲ ਇੰਜਣ ਚਾਲੂ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦਿੱਲੀ ’ਚ ਰਾਜਮਾਰਗ, ਮੈਟਰੋ ਨੈੱਟਵਰਕ ਦਾ ਵਿਸਥਾਰ ਅਤੇ ਨਮੋ ਭਾਰਤ ਖੇਤਰੀ ਰੈਪਿਡ ਟਰਾਂਜ਼ਿਟ ਸਿਸਟਮ ਸ਼ੁਰੂ ਕਰ ਰਿਹਾ ਹੈ ਅਤੇ ਵੱਡੇ ਹਸਪਤਾਲ ਚਲਾ ਰਿਹਾ ਹੈ ਪਰ ਜਿਵੇਂ ਹੀ ਤੁਸੀਂ ਮੈਟਰੋ ਸਟੇਸ਼ਨ ਦੇ ਬਾਹਰ ਪੈਰ ਧਰਦੇ ਹੋ ਤਾਂ ਸੜਕਾਂ ’ਤੇ ਵੱਡੇ ਵੱਡੇ ਟੋਇਆਂ ਤੇ ਸੀਵਰਾਂ ਦਾ ਪਾਣੀ ਦੇਖ ਸਕਦੇ ਹੋ। ਉਨ੍ਹਾਂ ਕਿਹਾ ਕਿ ਕੁਝ ਇਲਾਕੇ ਤਾਂ ਅਜਿਹੇ ਹਨ ਜਿਥੇ ਟਰੈਫਿਕ ਜਾਮ ਕਾਰਨ ਡਰਾਈਵਰ ਜਾਣ ਤੋਂ ਇਨਕਾਰ ਕਰ ਦਿੰਦੇ ਹਨ। ਮੋਦੀ ਨੇ ਯੂਪੀ ਦੇ ਸਾਹਿਬਾਬਾਦ ਨੂੰ ਨਿਊ ਅਸ਼ੋਕ ਨਗਰ ਨਾਲ ਜੋੜਦੇ 13 ਕਿਲੋਮੀਟਰ ਲੰਮੇ ਦਿੱਲੀ-ਮੇਰਠ ਖੇਤਰੀ ਰੈਪਿਡ ਟਰਾਂਜ਼ਿਟ ਸਿਸਟਮ ਕੌਰੀਡੋਰ ਦਾ ਉਦਘਾਟਨ ਕੀਤਾ। ਆਰਆਰਟੀਐੱਸ ਦੇ ਦਿੱਲੀ ਸੈਕਸ਼ਨ ਦੇ ਉਦਘਾਟਨ ਨਾਲ ਨਮੋ ਭਾਰਤ ਟਰੇਨਾਂ ਹੁਣ ਕੌਮੀ ਰਾਜਧਾਨੀ ਤੱਕ ਪੁੱਜ ਗਈਆਂ ਹਨ। ਮੋਦੀ ਨੇ ਸਾਹਿਬਾਬਾਦ ਸਟੇਸ਼ਨ ਤੋਂ ਨਿਊ ਅਸ਼ੋਕ ਨਗਰ ਸਟੇਸ਼ਨ ਤੱਕ ਨਮੋ ਭਾਰਤ ਟਰੇਨ ’ਤੇ ਸਫ਼ਰ ਵੀ ਕੀਤਾ। ਟਰੇਨ ਦੇ ਸਫ਼ਰ ਦੌਰਾਨ ਮੋਦੀ ਨੇ ਬੱਚਿਆਂ ਅਤੇ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਦਿੱਲੀ ਮੈਟਰੋ ਦੇ ਚੌਥੇ ਗੇੜ ਦੇ ਜਨਕਪੁਰੀ ਵੈਸਟ-ਕ੍ਰਿਸ਼ਨਾ ਪਾਰਕ ਐਕਸਟੈਨਸ਼ਨ ਸੈਕਸ਼ਨ ਦਾ ਵੀ ਉਦਘਾਟਨ ਕੀਤਾ ਤੇ ਰਿਠਾਲਾ-ਨਰੇਲਾ-ਕੁੰਡਲੀ ਕੌਰੀਡੋਰ ਦਾ ਨੀਂਹ ਪੱਥਰ ਰੱਖਿਆ। ਮੋਦੀ ਨੇ ਰੋਹਿਨੀ ’ਚ ਨਵੇਂ ਸੈਂਟਰਲ ਆਯੁਰਵੈਦ ਰਿਸਰਚ ਇੰਸਟੀਚਿਊਟ ਦੀ ਇਮਾਰਤ ਦਾ ਵਰਚੁਅਲੀ ਨੀਂਹ ਪੱਥਰ ਵੀ ਰੱਖਿਆ।
 

More in ਰਾਜਨੀਤੀ

ਨਵੀਂ ਦਿੱਲੀ-ਚੋਣ ਕਮਿਸ਼ਨ ਨੇ ਕੌਮੀ ਰਾਜਧਾਨੀ ਦਿੱਲੀ ’ਚ ਵਿਧਾਨ ਸਭਾ ਚੋਣਾਂ ਦਾ ਅੱਜ ਐਲਾਨ ਕਰ...
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਭਰ ’ਚ ਉੱਚ ਰਫਤਾਰ ਰੇਲ ਗੱਡੀਆਂ ਦੀ...
ਨਵੀਂ ਦਿੱਲੀ-ਸੀਨੀਅਰ ਭਾਜਪਾ ਆਗੂ ਤੇ ਕਾਲਕਾਜੀ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਰਮੇਸ਼...
ਨਵੀਂ ਦਿੱਲੀ-ਸੁਪਰੀਮ ਕੋਰਟ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ...
ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੇਂ ਸਾਲ ਮੌਕੇ ਆਰਐੱਸਐੱਸ...
ਨਵੀਂ ਦਿੱਲੀ- ਭਾਰਤ ਸਰਕਾਰ ਨੇ ਅੱਜ 2025 ਨੂੰ ਰੱਖਿਆ ਸੁਧਾਰਾਂ ਦਾ ਸਾਲ ਐਲਾਨਿਆ ਅਤੇ ਕਿਹਾ ਕਿ ਇਸ...
ਨਵੀਂ ਦਿੱਲੀ-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇੱਥੇ ਅੱਜ ਕੇਂਦਰੀ ਬਜਟ 2025-26 ਦੇ ਸਬੰਧ...
ਨਵੀਂ ਦਿੱਲੀ- ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਪਟਨਾ ਵਿਚ ਨੌਕਰੀਆਂ ਮੰਗਦੇ ਨੌਜਵਾਨਾਂ...
ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਕੇਂਦਰੀ...
ਨਵੀਂ ਦਿੱਲੀ-ਕਾਂਗਰਸ ਨੇ ਕੁਝ ਇਲੈਕਟ੍ਰਾਨਿਕ ਦਸਤਾਵੇਜ਼ਾਂ ਦੀ ਜਨਤਕ ਜਾਂਚ ਨੂੰ ਰੋਕਣ ਵਾਸਤੇ...
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਣਪਛਾਤੀਆਂ ਲਾਸ਼ਾਂ ਅਤੇ ਲਾਪਤਾ ਪਰ ‘ਲੱਭੇ...
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2025-26 ਦੇ ਆਮ ਬਜਟ ਬਾਰੇ ਵਿਚਾਰ ਤੇ ਸੁਝਾਅ ਜਾਣਨ...
Home  |  About Us  |  Contact Us  |  
Follow Us:         web counter