ਡੱਲੇਵਾਲ ਮਾਮਲਾ: ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਖ਼ਿਲਾਫ਼ ਹੱਤਕ ਪਟੀਸ਼ਨ ’ਤੇ ਸੁਣਵਾਈ ਸੋਮਵਾਰ ਨੂੰ
ਨਵੀਂ ਦਿੱਲੀ-ਸੁਪਰੀਮ ਕੋਰਟ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਸਬੰਧੀ ਦਿੱਤੇ ਨਿਰਦੇਸ਼ਾਂ ਦਾ ਪਾਲਣ ਨਾ ਕਰਨ ’ਤੇ ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਖ਼ਿਲਾਫ਼ ਹੱਤਕ ਪਟੀਸ਼ਨ ’ਤੇ 6 ਜਨਵਰੀ ਨੂੰ ਸੁਣਵਾਈ ਕਰੇਗਾ। ਸੁਪਰੀਮ ਕੋਰਟ ਨੇ ਪਹਿਲਾਂ ਪੰਜਾਬ ਸਰਕਾਰ ਦੀ ਖਿਚਾਈ ਕੀਤੀ ਸੀ ਅਤੇ ਕਿਹਾ ਸੀ ਕਿ ਉਸ ਦੇ ਅਧਿਕਾਰੀ ਤੇ ਕੁਝ ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਤੋੜਨ ਦੀਆਂ ਕੋਸ਼ਿਸ਼ਾਂ ਬਾਰੇ ਮੀਡੀਆ ’ਚ ਗ਼ੈਰਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ।
ਅਦਾਲਤ ਨੇ ਡੱਲੇਵਾਲ ਨੂੰ ਹਸਪਤਾਲ ਨਾ ਲਿਜਾਣ ਲਈ ਪੰਜਾਬ ਸਰਕਾਰ ਨੂੰ ਕਰਾਰੇ ਹੱਥੀਂ ਲਿਆ ਸੀ ਹਾਲਾਂਕਿ ਉਸ ਨੂੰ ਆਪਣੇ ਸੱਤਰ ਸਾਲਾ ਆਗੂ ਨੂੰ ਮੈਡੀਕਲ ਸਹਾਇਤਾ ਮੁਹੱਈਆ ਕਰਨ ਦਾ ਵਿਰੋਧ ਕਰਨ ਵਾਲੇ ਸੰਘਰਸ਼ੀ ਕਿਸਾਨਾਂ ਦੀ ਮਨਸ਼ਾ ’ਤੇ ਸ਼ੱਕ ਸੀ। ਲੰਘੀ 20 ਦਸੰਬਰ ਨੂੰ ਸੁਪਰੀਮ ਕੋਰਟ ਨੇ ਡੱਲੇਵਾਲ ਦੇ ਹਸਪਤਾਲ ਦਾਖਲ ਹੋਣ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਤੇ ਡਾਕਟਰਾਂ ਨੂੰ ਦਿੱਤੀ ਸੀ। ਅਦਾਲਤ ਨੇ ਕਿਹਾ ਕਿ 70 ਸਾਲਾ ਡੱਲੇਵਾਲ ਨੂੰ ਪੰਜਾਬ ਤੇ ਹਰਿਆਣਾ ਵਿਚਾਲੇ ਖਨੌਰੀ ਹੱਦ ’ਤੇ ਧਰਨੇ ਵਾਲੀ ਥਾਂ ਤੋਂ 700 ਮੀਟਰ ਅੰਦਰ ਸਥਾਪਤ ਆਰਜ਼ੀ ਹਸਪਤਾਲ ਲਿਜਾਇਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਡੱਲੇਵਾਲ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਮੇਤ ਕਿਸਾਨੀ ਮੰਗਾਂ ਸਵੀਕਾਰ ਕਰਨ ਲਈ ਕੇਂਦਰ ’ਤੇ ਦਬਾਅ ਬਣਾਉਣ ਲਈ 26 ਨਵੰਬਰ ਤੋਂ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਹੋਏ ਹਨ।
More in ਰਾਜਨੀਤੀ
ਨਵੀਂ ਦਿੱਲੀ-ਚੋਣ ਕਮਿਸ਼ਨ ਨੇ ਕੌਮੀ ਰਾਜਧਾਨੀ ਦਿੱਲੀ ’ਚ ਵਿਧਾਨ ਸਭਾ ਚੋਣਾਂ ਦਾ ਅੱਜ ਐਲਾਨ ਕਰ...
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਭਰ ’ਚ ਉੱਚ ਰਫਤਾਰ ਰੇਲ ਗੱਡੀਆਂ ਦੀ...
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ‘ਆਪ’ ਸਰਕਾਰ ’ਤੇ ਇਕ ਦਹਾਕੇ...
ਨਵੀਂ ਦਿੱਲੀ-ਸੀਨੀਅਰ ਭਾਜਪਾ ਆਗੂ ਤੇ ਕਾਲਕਾਜੀ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਰਮੇਸ਼...
ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੇਂ ਸਾਲ ਮੌਕੇ ਆਰਐੱਸਐੱਸ...
ਨਵੀਂ ਦਿੱਲੀ- ਭਾਰਤ ਸਰਕਾਰ ਨੇ ਅੱਜ 2025 ਨੂੰ ਰੱਖਿਆ ਸੁਧਾਰਾਂ ਦਾ ਸਾਲ ਐਲਾਨਿਆ ਅਤੇ ਕਿਹਾ ਕਿ ਇਸ...
ਨਵੀਂ ਦਿੱਲੀ-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇੱਥੇ ਅੱਜ ਕੇਂਦਰੀ ਬਜਟ 2025-26 ਦੇ ਸਬੰਧ...
ਨਵੀਂ ਦਿੱਲੀ- ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਪਟਨਾ ਵਿਚ ਨੌਕਰੀਆਂ ਮੰਗਦੇ ਨੌਜਵਾਨਾਂ...
ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਕੇਂਦਰੀ...
ਨਵੀਂ ਦਿੱਲੀ-ਕਾਂਗਰਸ ਨੇ ਕੁਝ ਇਲੈਕਟ੍ਰਾਨਿਕ ਦਸਤਾਵੇਜ਼ਾਂ ਦੀ ਜਨਤਕ ਜਾਂਚ ਨੂੰ ਰੋਕਣ ਵਾਸਤੇ...
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਣਪਛਾਤੀਆਂ ਲਾਸ਼ਾਂ ਅਤੇ ਲਾਪਤਾ ਪਰ ‘ਲੱਭੇ...
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2025-26 ਦੇ ਆਮ ਬਜਟ ਬਾਰੇ ਵਿਚਾਰ ਤੇ ਸੁਝਾਅ ਜਾਣਨ...