07 Feb 2025

ਕੈਨੇਡਾ: ਪ੍ਰਧਾਨ ਮੰਤਰੀ ਟਰੂਡੋ ਨੇ ਅਸਤੀਫ਼ਾ ਦਿੱਤਾ

ਟੋਰਾਂਟੋ-ਪਾਰਟੀ ’ਚ ਅੰਦਰੂਨੀ ਖਿੱਚੋਤਾਣ ਅਤੇ ਲੋਕਾਂ ’ਚ ਡਿੱਗ ਰਹੇ ਵੱਕਾਰ ਕਾਰਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (53) ਨੇ ਅੱਜ ਅਸਤੀਫ਼ੇ ਦਾ ਐਲਾਨ ਕਰਦਿਆਂ ਹੁਕਮਰਾਨ ਲਿਬਰਲ ਪਾਰਟੀ ਨੂੰ ਨਵਾਂ ਨੇਤਾ ਚੁਣਨ ਲਈ ਆਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅੰਦਰੂਨੀ ਖਿੱਚੋਤਾਣ ਦਾ ਮਤਲਬ ਹੈ ਕਿ ਉਹ ਅਗਲੀਆਂ ਚੋਣਾਂ ’ਚ ‘ਬਿਹਤਰੀਨ ਬਦਲ’ ਨਹੀਂ ਹੋ ਸਕਦੇ ਹਨ।
ਟਰੂਡੋ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਪਣੀ ਲਿਬਰਲ ਪਾਰਟੀ ਦੇ ਪ੍ਰਧਾਨ ਨੂੰ ਕਿਹਾ ਕਿ ਉਹ ਨਵੇਂ ਆਗੂ ਦੀ ਚੋਣ ਦਾ ਅਮਲ ਸ਼ੁਰੂ ਕਰਨ। ਟਰੂਡੋ ਨੇ ਆਪਣੀ ਰਿਹਾਇਸ਼ ਦੇ ਬਾਹਰ ਸੱਦੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਹ ਪਾਰਟੀ ਦੇ ਨਵੇਂ ਨੇਤਾ ਦੀ ਚੋਣ ਤੱਕ ਪ੍ਰਧਾਨ ਮੰਤਰੀ ਅਹੁਦੇ ’ਤੇ ਬਣੇ ਰਹਿਣਗੇ। ਉਨ੍ਹਾਂ ਕਿਹਾ ਕਿ ਗਵਰਨਰ ਜਨਰਲ ਵੱਲੋਂ ਸੰਸਦ 24 ਮਾਰਚ ਤੱਕ ਮੁਅੱਤਲ ਰੱਖਣ ਦੀ ਬੇਨਤੀ ਨੂੰ ਪ੍ਰਵਾਨ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਉਦੋਂ ਤੱਕ ਪਾਰਟੀ ਦੇ ਨਵੇਂ ਆਗੂ ਦੀ ਚੋਣ ਵੀ ਹੋ ਜਾਵੇਗੀ। ਪਹਿਲਾਂ ਸੰਸਦ ਦਾ ਇਜਲਾਸ 27 ਜਨਵਰੀ ਤੋਂ ਸ਼ੁਰੂ ਹੋਣਾ ਸੀ। ਇਸ ਤੋਂ ਪਹਿਲਾਂ ‘ਗਲੋਬ ਐਂਡ ਮੇਲ’ ਅਖ਼ਬਾਰ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਸੀ ਕਿ 2015 ਤੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਚੱਲੇ ਆ ਰਹੇ ਟਰੂਡੋ ਵੱਲੋਂ ਕੌਮੀ ਕੌਕਸ ਦੀ ਬੁੱਧਵਾਰ ਨੂੰ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਅਸਤੀਫ਼ਾ ਦਿੱਤਾ ਜਾ ਸਕਦਾ ਹੈ। ਰਿਪੋਰਟ ’ਚ ਕਿਹਾ ਗਿਆ ਕਿ ਆਗੂ ਦੇ ਮੁੱਦੇ ’ਤੇ ਫ਼ੈਸਲਾ ਲੈਣ ਵਾਲੀ ਲਿਬਰਲ ਪਾਰਟੀ ਦੀ ਕੌਮੀ ਕਾਰਜਕਾਰਨੀ ਇਸ ਹਫ਼ਤੇ ਕੌਕਸ ਇਜਲਾਸ ਮਗਰੋਂ ਮੀਟਿੰਗ ਕਰ ਸਕਦੀ ਹੈ।
 

More in ਦੇਸ਼

ਕੋਲਕਾਤਾ-ਇੱਥੋਂ ਦੀ ਸਿਆਲਦਾਹ ਅਦਾਲਤ ਨੇ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਟਰੇਨੀ...
ਪਟਿਆਲਾ/ਪਾਤੜਾਂ- ਕੇਂਦਰ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗ਼ੈਰ ਸਿਆਸੀ) ਅਤੇ ਕਿਸਾਨ-ਮਜ਼ਦੂਰ...
ਪਟਿਆਲਾ/ਪਾਤੜਾਂ- ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਗੰਭੀਰ ਹਾਲਤ ਦੇ...
ਸ੍ਰੀ ਮੁਕਤਸਰ ਸਾਹਿਬ-ਭਾਈ ਅੰਮ੍ਰਿਤਪਾਲ ਸਿੰਘ ਦੀ ਟੀਮ ਵੱਲੋਂ ਮੇਲਾ ਮਾਘੀ ਮੌਕੇ ਕੀਤੀ ਗਈ ਕਾਨਫਰੰਸ...
ਪਟਿਆਲਾ/ਪਾਤੜਾਂ-ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਕੇਂਦਰ ’ਤੇ ਦਬਾਅ ਪਾਉਣ ਵਾਸਤੇ ਸਾਂਝਾ...
ਮੋਗਾ-ਇੱਥੇ ਐੱਸਕੇਐੱਮ ਦੀ ਅੱਜ ਇੱਥੋਂ ਦੀ ਅਨਾਜ ਮੰਡੀ ’ਚ ਮਹਾਪੰਚਾਇਤ ’ਚ ਕਿਸਾਨ ਆਗੂਆਂ...
ਕੈਲੀਫੋਰਨੀਆ ਦੇ ਜੰਗਲਾਂ ’ਚ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਪੰਜ ਹੋਈ ਕੈਲੀਫੋਰਨੀਆ-ਦੱਖਣੀ...
ਵਾਸ਼ਿੰਗਟਨ- ਅਮਰੀਕਾ ਵਿੱਚ ਭਾਰਤੀ ਅਰਬਪਤੀ ਗੌਤਮ ਅਡਾਨੀ ਦੀਆਂ ਗਤੀਵਿਧੀਆਂ ਦੀ ਜਾਂਚ ਕਰਨ ਦੇ...
ਵੈਨਕੂਵਰ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਅਮਰੀਕਾ...
ਪਟਿਆਲਾ/ਪਾਤੜਾਂ- 11 ਮਹੀਨਿਆਂ ਤੋਂ ਅੰਤਰਰਾਜੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਮੋਰਚਿਆਂ ਤੇ...
ਦੇਸ਼ ਦੇ ਲੱਖਾਂ ਕਿਸਾਨਾਂ ਦੀਆਂ ਜਾਨਾਂ ਬਚਾਉਣ ਲਈ ਕੇਂਦਰ ਨੂੰ ਹਦਾਇਤਾਂ ਜਾਰੀ ਕਰੇ ਅਦਾਲਤ: ਡੱਲੇਵਾਲ...
Home  |  About Us  |  Contact Us  |  
Follow Us:         web counter