08 Jan 2025

ਕੈਨੇਡਾ ਨੂੰ ਅਮਰੀਕਾ ਵਿੱਚ ਮਿਲਾਉਣਾ ਬੱਚਿਆਂ ਵਾਲੀ ਖੇਡ ਨਹੀਂ- Justin Trudeau

ਵੈਨਕੂਵਰ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਾਰਡ ਟਰੰਪ ਵਲੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੇ ਬਿਆਨ ਤੇ ਤੰਨਜ਼ ਕਸਿਆ ਹੈ। ਟਰੂਡੋ ਨੇ ਕਿਹਾ ਕਿ ਕਿਸੇ ਪ੍ਰਭੂਸਤਾ ਸੰਪੂਰਨ ਦੇਸ਼ ਦਾ ਦੂਜੇ ਦੇਸ਼ ਵਿੱਚ ਮਿਲਾਣ ਕੋਈ ਬੱਚਿਆਂ ਵਾਲੀ ਖੇਡ ਨਹੀਂ। ਟਰੂਡੋ ਨੇ ਆਪਣੇ ‘ਐਕਸ’ ਖਾਤੇ ਤੇ ਪਾਈ ਪੋਸਟ ਵਿੱਚ ਲਿਖਿਆ ਕਿ ਦੋਵਾਂ ਦੇਸ਼ਾਂ ਭਾਵ ਅਮਰੀਕਾ ਤੇ ਕੈਨੇਡਾ ਵਿੱਚ ਕਾਮਿਆਂ ਅਤੇ ਭਾਈਚਾਰਿਆਂ ਨੂੰ ਇੱਕ ਦੂਜੇ ਦੇ ਸਭ ਤੋਂ ਵੱਡੇ ਵਪਾਰਕ ਅਤੇ ਸੁਰੱਖਿਆ ਦੇ ਤਕੜੇ ਭਾਈਵਾਲ ਹੋਣ ਦਾ ਦੁਵੱਲਾ ਫਾਇਦਾ ਮਿਲਦਾ ਹੈ।
ਉੱਧਰ ਜਦ ਟਰੰਪ ਤੋਂ ਪੁੱਛਿਆ ਗਿਆ ਕੀ ਉਹ ਕੈਨੇਡਾ ਨੂੰ ਆਪਣਾ ਸੂਬਾ ਬਣਾਉਣ ਲਈ ਫੌਜੀ ਤਾਕਤ ਦੀ ਵਰਤੋਂ ਕਰਨਗੇ, ਤਾਂ ਟਰੰਪ ਨੇ ਸਰਹੱਦ ਨੂੰ ਆਰਜੀ ਤੌਰ ਤੇ ਖਿੱਚੀ ਲਕੀਰ ਗਰਦਾਨਦੇ ਹੋਏ ਕਿਹਾ ਕਿ ਇਸਨੂੰ ਹਟਾਉਣਾ ਕੌਮੀ ਸੁਰੱਖਿਆ ਵਜੋਂ ਵੀ ਚੰਗਾ ਸਾਬਤ ਹੋਏਗਾ। ਟਰੰਪ ਨੇ ਆਪਣੀ ਗੱਲ ਸਪਸ਼ਟ ਕਰਦੇ ਹੋਏ ਕਿਹਾ ਸੀ ਕਿ ਬੇਸ਼ੱਕ ਅਮਰੀਕਾ ਕੋਲ ਕੈਨੇਡਾ ਨੂੰ ਮਿਲਾਉਣ ਦੇ ਦਾਅਵੇ ਦਾ ਕੋਈ ਹੱਕ ਨਹੀਂ, ਪਰ ਅਮਰੀਕਾ ਹਰ ਸਾਲ ਗਵਾਂਢੀ ਦੇਸ਼ ਵਜੋਂ ਕੈਨੇਡਾ ਦੀ ਸੁਰੱਖਿਆ ਅਤੇ ਸੰਭਾਲ ਵਾਸਤੇ ਸੈਂਕੜੇ ਅਰਬ ਡਾਲਰ ਦਾ ਖਰਚਾ (ਸਬਸਿਡੀ) ਸਹਿਣ ਕਰਦਾ ਹੈ। ਉਨ੍ਹਾਂ ਕਿਹਾ ਕਿ ਕੈਨੇਡਿਆਈ ਲੋਕਾਂ ਨੂੰ ਸੋਚਣ ਦੀ ਲੋੜ ਹੈ ਕਿ ਜੇ ਉਨ੍ਹਾਂ ਨੂੰ ਗੁਆਂਢੀ ਦੇਸ਼ ਤੋਂ ਇੰਨਾ ਜ਼ਿਆਦਾ ਸਮਰਥਨ ਮਿਲਦਾ ਹੈ ਤਾਂ ਕਿਉਂ ਨਾ ਉਹ ਇਸਦਾ ਹਿੱਸਾ ਬਣ ਜਾਣ। ਟਰੰਪ ਦੇ ਇਕ ਹੋਰ ਬਿਆਨ ’ਤੇ ਟਿੱਪਣੀ ਕਰਦੇ ਹੋਏ ਕੈਨੇਡਾ ਦੀ ਵਿਦੇਸ਼ ਮੰਤਰੀ ਮੈਲਾਨੀ ਜੌਲੀ ਨੇ ਕਿਹਾ ਹੈ ਕਿ ਕੈਨੇਡਾ ਦੀ ਆਰਥਿਕਤਾ ਮਜਬੂਤ ਹੈ, ਦੇਸ਼ ਵਾਸੀ ਤਾਕਤਵਰ ਹਨ ਜੋ ਕਿਸੇ ਵੀ ਤਰ੍ਹਾਂ ਦੀਆਂ ਧਮਕੀਆਂ ਤੋਂ ਡਰ ਕੇ ਪਿੱਛੇ ਮੁੜਨ ਵਾਲੇ ਨਹੀਂ।

More in ਦੇਸ਼

ਪਟਿਆਲਾ/ਪਾਤੜਾਂ- 11 ਮਹੀਨਿਆਂ ਤੋਂ ਅੰਤਰਰਾਜੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਮੋਰਚਿਆਂ ਤੇ...
ਦੇਸ਼ ਦੇ ਲੱਖਾਂ ਕਿਸਾਨਾਂ ਦੀਆਂ ਜਾਨਾਂ ਬਚਾਉਣ ਲਈ ਕੇਂਦਰ ਨੂੰ ਹਦਾਇਤਾਂ ਜਾਰੀ ਕਰੇ ਅਦਾਲਤ: ਡੱਲੇਵਾਲ...
ਟੋਰਾਂਟੋ-ਪਾਰਟੀ ’ਚ ਅੰਦਰੂਨੀ ਖਿੱਚੋਤਾਣ ਅਤੇ ਲੋਕਾਂ ’ਚ ਡਿੱਗ ਰਹੇ ਵੱਕਾਰ ਕਾਰਨ ਕੈਨੇਡਾ...
ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੇ ਸੀਨੀਅਰ ਆਗੂ ਜਗਜੀਤ ਸਿੰਘ ਡੱਲੇਵਾਲ ਨੇ...
ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸਾਰੀਆਂ ਫ਼ਸਲਾਂ...
ਵਾਸ਼ਿੰਗਟਨ-ਅਮਰੀਕਾ ਦੇ 39ਵੇਂ ਰਾਸ਼ਟਰਪਤੀ ਅਤੇ ਭਾਰਤ ਆਉਣ ਵਾਲੇ ਤੀਜੇ ਅਮਰੀਕੀ ਆਗੂ ਜਿਮੀ ਕਾਰਟਰ...
ਨਵੀਂ ਦਿੱਲੀ-ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਯਾਦ ਵਿੱਚ ਦੇਸ਼ ਭਰ ਵਿੱਚ ਸੱਤ ਦਿਨਾਂ...
ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਹੋਰਨਾਂ ਹਸਤੀਆਂ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
Home  |  About Us  |  Contact Us  |  
Follow Us:         web counter