14 Jan 2025

ਆਂਧਰਾ ਪ੍ਰਦੇਸ਼ ਨੂੰ ਭਵਿੱਖਮੁਖੀ ਤਕਨਾਲੋਜੀ ਦਾ ਕੇਂਦਰ ਬਣਾਉਣ ਦਾ ਸਮਾਂ: ਮੋਦੀ

ਵਿਸ਼ਾਖਾਪਟਨਮ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ 2 ਲੱਖ ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਡਿਜੀਟਲ ਮਾਧਿਅਮ ਰਾਹੀਂ ਐੱਨਟੀਪੀਸੀ ਗ੍ਰੀਨ ਐਨਰਜੀ ਲਿਮਿਟਡ ਦੇ ਅਤਿ ਆਧੁਨਿਕ ਗ੍ਰੀਨ ਹਾਈਡ੍ਰੋਜਨ ਹੱਬ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਇਸ ਦੌਰਾਨ ਮੋਦੀ ਨੇ ਕਿਹਾ ਕਿ ਦੱਖਣੀ ਰਾਜ ਨੂੰ ਨਵੀਂ ਭਵਿੱਖਮੁਖੀ ਤਕਨਾਲੋਜੀ ਦਾ ਕੇਂਦਰ ਬਣਾਉਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵਿਸ਼ਾਖਾਪਟਨਮ ਦੁਨੀਆ ਦੇ ਉਨ੍ਹਾਂ ਕੁਝ ਸ਼ਹਿਰਾਂ ਵਿੱਚ ਸ਼ਾਮਲ ਹੋਵੇਗਾ, ਜਿਨ੍ਹਾਂ ਵਿੱਚ ਇੰਨੇ ਵੱਡੇ ਪੱਧਰ ’ਤੇ ਗ੍ਰੀਨ ਹਾਈਡ੍ਰੋਜਨ ਉਤਪਾਦਨ ਦੀ ਸਹੂਲਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਗ੍ਰੀਨ ਹਾਈਡ੍ਰੋਜਨ ਸੈਂਟਰ ਰੁਜ਼ਗਾਰ ਦੇ ਕਈ ਮੌਕੇ ਪੈਦਾ ਕਰੇਗਾ।
ਨੈਸ਼ਨਲ ਗ੍ਰੀਨ ਹਾਈਡ੍ਰੋਜਨ ਮਿਸ਼ਨ ਤਹਿਤ ਇਹ ਪਹਿਲਾ ਗ੍ਰੀਨ ਹਾਈਡ੍ਰੋਜਨ ਹੱਬ ਹੈ। ਇਸ ਪ੍ਰਾਜੈਕਟ ਵਿੱਚ ਲਗਪਗ 1,85,000 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ। ਉਨ੍ਹਾਂ ਆਂਧਰਾ ਪ੍ਰਦੇਸ਼ ਵਿੱਚ 19,500 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਖ-ਵੱਖ ਰੇਲਵੇ ਅਤੇ ਸੜਕੀ ਪ੍ਰੋਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਵੀ ਰੱਖਿਆ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਅਤੇ ਉਪ ਮੁੱਖ ਮੰਤਰੀ ਪਵਨ ਕਲਿਆਣ ਨੇ ਰੋਡ ਸ਼ੋਅ ਕੀਤਾ। ਇਸ ਦੌਰਾਨ ਵੱਡੀ ਗਿਣਤੀ ’ਚ ਲੋਕਾਂ ਨੇ ਇਕੱਠੇ ਹੋ ਕੇ ਖੁੱਲ੍ਹੇ ਵਾਹਨ ’ਚ ਸਵਾਰ ਆਗੂਆਂ ’ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਪੂਰੇ ਰਸਤੇ ਨੂੰ ਟੀਡੀਪੀ, ਭਾਜਪਾ ਅਤੇ ਜਨਸੈਨਾ ਪਾਰਟੀ ਦੇ ਝੰਡਿਆਂ ਨਾਲ ਸਜਾਇਆ ਗਿਆ ਸੀ। ਸੰਪਤ ਵਿਨਾਇਕ ਮੰਦਰ ਤੋਂ ਸ਼ੁਰੂ ਹੋ ਕੇ ਰੋਡ ਸ਼ੋਅ ਆਂਧਰਾ ਯੂਨੀਵਰਸਿਟੀ ਦੇ ਇੰਜਨੀਅਰਿੰਗ ਕਾਲਜ ਮੈਦਾਨ ’ਤੇ ਪਹੁੰਚਿਆ, ਜਿੱਥੇ ਰੈਲੀ ਕੀਤੀ ਗਈ।
 

More in ਰਾਜਨੀਤੀ

ਸ੍ਰੀਨਗਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਹ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਕੀਤੇ...
ਨਵੀਂ ਦਿੱਲੀ- ਕੇਂਦਰੀ ਮੰਤਰੀ ਅਸ਼ਿਵਨੀ ਵੈਸ਼ਨਵ ਨੇ ਅੱਜ ਫੇਸਬੁੱਕ ਦੇ ਸੰਸਥਾਪਕ ਮਾਰਕ ਜ਼ਕਰਬਰਗ...
ਨਵੀਂ ਦਿੱਲੀ- ਆਂਧਰਾ ਪ੍ਰਦੇਸ਼ ਸਰਕਾਰ ਨੇ ਭਗਵਾਨ ਵੈਂਕਟੇਸ਼ਵਰ ਸਵਾਮੀ ਮੰਦਰ ਭਗਦੜ ਮਾਮਲੇ ਦੀ...
ਨਵੀਂ ਦਿੱਲੀ-ਚੋਣ ਕਮਿਸ਼ਨ ਨੇ ਕੌਮੀ ਰਾਜਧਾਨੀ ਦਿੱਲੀ ’ਚ ਵਿਧਾਨ ਸਭਾ ਚੋਣਾਂ ਦਾ ਅੱਜ ਐਲਾਨ ਕਰ...
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਭਰ ’ਚ ਉੱਚ ਰਫਤਾਰ ਰੇਲ ਗੱਡੀਆਂ ਦੀ...
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ‘ਆਪ’ ਸਰਕਾਰ ’ਤੇ ਇਕ ਦਹਾਕੇ...
ਨਵੀਂ ਦਿੱਲੀ-ਸੀਨੀਅਰ ਭਾਜਪਾ ਆਗੂ ਤੇ ਕਾਲਕਾਜੀ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਰਮੇਸ਼...
ਨਵੀਂ ਦਿੱਲੀ-ਸੁਪਰੀਮ ਕੋਰਟ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ...
ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੇਂ ਸਾਲ ਮੌਕੇ ਆਰਐੱਸਐੱਸ...
ਨਵੀਂ ਦਿੱਲੀ- ਭਾਰਤ ਸਰਕਾਰ ਨੇ ਅੱਜ 2025 ਨੂੰ ਰੱਖਿਆ ਸੁਧਾਰਾਂ ਦਾ ਸਾਲ ਐਲਾਨਿਆ ਅਤੇ ਕਿਹਾ ਕਿ ਇਸ...
ਨਵੀਂ ਦਿੱਲੀ-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇੱਥੇ ਅੱਜ ਕੇਂਦਰੀ ਬਜਟ 2025-26 ਦੇ ਸਬੰਧ...
ਨਵੀਂ ਦਿੱਲੀ- ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਪਟਨਾ ਵਿਚ ਨੌਕਰੀਆਂ ਮੰਗਦੇ ਨੌਜਵਾਨਾਂ...
Home  |  About Us  |  Contact Us  |  
Follow Us:         web counter