04 Feb 2025

ਪੰਥਕ ਮੁੱਦਿਆਂ ਦੁਆਲੇ ਘੁੰਮਦੀਆਂ ਰਹੀਆਂ ਮਾਘੀ ਮੇਲੇ ਦੀਆਂ ਕਾਨਫਰੰਸਾਂ

ਸ੍ਰੀ ਮੁਕਤਸਰ ਸਾਹਿਬ-ਭਾਈ ਅੰਮ੍ਰਿਤਪਾਲ ਸਿੰਘ ਦੀ ਟੀਮ ਵੱਲੋਂ ਮੇਲਾ ਮਾਘੀ ਮੌਕੇ ਕੀਤੀ ਗਈ ਕਾਨਫਰੰਸ ਦੌਰਾਨ ਸਟੇਜ ਤੋਂ 15 ਨੁਕਾਤੀ ਮਤਾ ਪਾਸ ਕਰਦਿਆਂ ਨਵੀਂ ਸੂਬਾਈ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਬਣਾਉਣ ਦਾ ਐਲਾਨ ਕੀਤਾ ਗਿਆ। ਇਹ ਕਾਨਫਰੰਸ ਬਠਿੰਡਾ ਰੋਡ ਉਪਰ ਰਿਜ਼ੋਰਟਸ ’ਚ ਹੋਈ ਜਿਸ ਵਿੱਚ ਵੱਡੀ ਗਿਣਤੀ ਲੋਕਾਂ ਨੇ ਹਿੱਸਾ ਲਿਆ। ਸਟੇਜ ਤੋਂ ਫਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸੰਬੋਧਨ ਕੀਤਾ। ਇਸ ਦੌਰਾਨ ਡਿਬਰੂਗੜ੍ਹ ਜੇਲ੍ਹ ’ਚ ਬੰਦ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਸੰਗਤ ਲਈ ਭੇਜਿਆ ਗਿਆ ਸੁਨੇਹਾ ਵੀ ਸਟੇਜ ਤੋਂ ਪੜ੍ਹਿਆ ਗਿਆ।
ਇਸ ਮੌਕੇ ਪਾਸ ਮਤੇ ਅਨੁਸਾਰ ਡਿਬਰੂਗੜ੍ਹ ਜੇਲ੍ਹ ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਪਾਰਟੀ ਦਾ ਮੁੱਖ ਸੇਵਾਦਾਰ ਬਣਾਇਆ ਗਿਆ। ਪਾਰਟੀ ਦੇ ਸੂਥਾਈ ਪ੍ਰਧਾਨ ਦੀ ਚੋਣ ਤੱਕ ਪੰਜ ਮੈਂਬਰ ਕਾਰਜਕਾਰੀ ਕਮੇਟੀ ਬਣਾਈ ਗਈ, ਜਿਸ ਵਿੱਚ ਤਰਸੇਮ ਸਿੰਘ (ਅੰਮ੍ਰਿਤਪਾਲ ਸਿੰਘ ਦੇ ਪਿਤਾ), ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ, ਅਮਰਜੀਤ ਸਿੰਘ, ਹਰਭਜਨ ਸਿੰਘ ਤੁੜ ਅਤੇ ਸੁਰਜੀਤ ਸਿੰਘ ਸ਼ਾਮਲ ਕੀਤੇ ਗਏ ਹਨ। ਇਸੇ ਤਰ੍ਹਾਂ ਨਵੀਂ ਭਰਤੀ ਲਈ ਸੱਤ ਮੈਂਬਰ ਕਮੇਟੀ ਬਣਾਈ ਗਈ। ਪਾਰਟੀ ਦਾ ਸੰਵਿਧਾਨ ਤੇ ਏਜੰਡਾ ਬਣਾਉਣ ਲਈ ਪੰਜ ਮੈਂਬਰੀ ਕਮੇਟੀ ਬਣਾਈ ਜੋ ਵਿਸਾਖੀ ਤੱਕ ਮਾਹਿਰਾਂ ਦੀ ਸਲਾਹ ਨਾਲ ਸੰਵਿਧਾਨ ਬਣਾਵੇਗੀ। ਹੋਰ ਨੁਕਤਿਆਂ ’ਚ ਅਕਾਲ ਤਖਤ ਦੇ ਮੀਰੀ-ਪੀਰੀ ਸਿਧਾਂਤ ਦੀ ਰਾਖੀ ਕਰਨੀ, ਸਮੁੱਚੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ, ਨਸਲਾਂ ਤੇ ਫਸਲਾਂ ਬਚਾਉਣ ਲਈ ਕਿਸਾਨੀ ਸੰਘਰਸ਼ ਦੀ ਹਮਾਇਤ, ਆਨੰਦਪੁਰ ਸਾਹਿਬ ਮਤੇ ਦੀ ਵਾਪਸੀ, ਵਿਦਿਅਕ ਢਾਂਚੇ ਵਿੱਚ ਗੈਰ ਪੰਜਾਬੀ ਲੋਕਾਂ ਦੇ ਦਖਲ ਨੂੰ ਰੋਕਣ ਅਤੇ ਪੰਜਾਬ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ, ਪੰਜਾਬ ਵਿੱਚ ਯੋਜਨਾਬੱਧ ਤਰੀਕੇ ਨਾਲ ਹੋ ਰਹੇ ਪਰਵਾਸ ਤੇ ਪੰਜਾਬ ਦੇ ਕੁਦਰਤੀ ਸਰੋਤਾਂ ਨੂੰ ਬਚਾਉਣ, ਬੇਅਦਬੀਆਂ ਕਰਕੇ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਵਿਗਾੜਨ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਦੇ ਮਤੇ ਸ਼ਾਮਲ ਹਨ।

More in ਦੇਸ਼

ਕੋਲਕਾਤਾ-ਇੱਥੋਂ ਦੀ ਸਿਆਲਦਾਹ ਅਦਾਲਤ ਨੇ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਟਰੇਨੀ...
ਪਟਿਆਲਾ/ਪਾਤੜਾਂ- ਕੇਂਦਰ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗ਼ੈਰ ਸਿਆਸੀ) ਅਤੇ ਕਿਸਾਨ-ਮਜ਼ਦੂਰ...
ਪਟਿਆਲਾ/ਪਾਤੜਾਂ- ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਗੰਭੀਰ ਹਾਲਤ ਦੇ...
ਪਟਿਆਲਾ/ਪਾਤੜਾਂ-ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਕੇਂਦਰ ’ਤੇ ਦਬਾਅ ਪਾਉਣ ਵਾਸਤੇ ਸਾਂਝਾ...
ਮੋਗਾ-ਇੱਥੇ ਐੱਸਕੇਐੱਮ ਦੀ ਅੱਜ ਇੱਥੋਂ ਦੀ ਅਨਾਜ ਮੰਡੀ ’ਚ ਮਹਾਪੰਚਾਇਤ ’ਚ ਕਿਸਾਨ ਆਗੂਆਂ...
ਕੈਲੀਫੋਰਨੀਆ ਦੇ ਜੰਗਲਾਂ ’ਚ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਪੰਜ ਹੋਈ ਕੈਲੀਫੋਰਨੀਆ-ਦੱਖਣੀ...
ਵਾਸ਼ਿੰਗਟਨ- ਅਮਰੀਕਾ ਵਿੱਚ ਭਾਰਤੀ ਅਰਬਪਤੀ ਗੌਤਮ ਅਡਾਨੀ ਦੀਆਂ ਗਤੀਵਿਧੀਆਂ ਦੀ ਜਾਂਚ ਕਰਨ ਦੇ...
ਵੈਨਕੂਵਰ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਅਮਰੀਕਾ...
ਪਟਿਆਲਾ/ਪਾਤੜਾਂ- 11 ਮਹੀਨਿਆਂ ਤੋਂ ਅੰਤਰਰਾਜੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਮੋਰਚਿਆਂ ਤੇ...
ਦੇਸ਼ ਦੇ ਲੱਖਾਂ ਕਿਸਾਨਾਂ ਦੀਆਂ ਜਾਨਾਂ ਬਚਾਉਣ ਲਈ ਕੇਂਦਰ ਨੂੰ ਹਦਾਇਤਾਂ ਜਾਰੀ ਕਰੇ ਅਦਾਲਤ: ਡੱਲੇਵਾਲ...
ਟੋਰਾਂਟੋ-ਪਾਰਟੀ ’ਚ ਅੰਦਰੂਨੀ ਖਿੱਚੋਤਾਣ ਅਤੇ ਲੋਕਾਂ ’ਚ ਡਿੱਗ ਰਹੇ ਵੱਕਾਰ ਕਾਰਨ ਕੈਨੇਡਾ...
Home  |  About Us  |  Contact Us  |  
Follow Us:         web counter