05 Feb 2025

ਮਾਨ ਵੱਲੋਂ ਪਾਤਰ ਦੀ ਯਾਦ ’ਚ ਸੈਂਟਰ ਸਥਾਪਤ ਕਰਨ ਦਾ ਐਲਾਨ

ਅੰਮ੍ਰਿਤਸਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਘੇ ਕਵੀ ਪਦਮਸ੍ਰੀ ਮਰਹੂਮ ਸੁਰਜੀਤ ਪਾਤਰ ਦੀ ਯਾਦ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਤਿ-ਆਧੁਨਿਕ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਆਰਟੀਫਿਸ਼ਲ ਇੰਟੈਲੀਜੈਂਸ ਸਥਾਪਤ ਕਰਨ ਦਾ ਐਲਾਨ ਕੀਤਾ। ਉਹ ਅੱਜ ਇੱਥੇ ਉੱਘੇ ਕਵੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਆਏ ਸਨ। ਇਹ ਸੈਂਟਰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਹੋਵੇਗਾ ਅਤੇ ਇਸ ਅਹਿਮ ਕਾਰਜ ਲਈ ਸਰਕਾਰ ਵੱਲੋਂ ਯੂਨੀਵਰਸਿਟੀ ਨੂੰ ਪੂਰੀ ਸਹਾਇਤਾ ਅਤੇ ਸਹਿਯੋਗ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਮਹਾਨ ਲੇਖਕ ਦੀ ਯਾਦ ਵਿੱਚ ਐਵਾਰਡ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ।
ਮੁੱਖ ਮੰਤਰੀ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਅਤੇ ਭਾਸ਼ਾ ਵਿਭਾਗ, ਪੰਜਾਬ, ਪਟਿਆਲਾ ਦੇ ਸਹਿਯੋਗ ਨਾਲ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਂਸ਼ਨ ਸੈਂਟਰ ਵਿੱਚ ਕਰਵਾਏ ਸੁਰਜੀਤ ਪਾਤਰ ਯਾਦਗਾਰੀ ਸਮਾਰੋਹ-2025 ਵਿੱਚ ਕਵੀਆਂ, ਲੇਖਕਾਂ, ਬੁੱਧੀਜੀਵੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਸਾਹਿਤ ਪ੍ਰੇਮੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਮੁੱਖ ਮੰਤਰੀ ਨੇ ਮਰਹੂਮ ਕਵੀ ਨਾਲ ਬਿਤਾਏ ਪਲਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਸੁਣਾਈ ਆਪਣੀ ਕਵਿਤਾ ਵੀ ਸਾਂਝੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬੀ ਸਾਹਿਤ ਦੇ ਮਹਾਨ ਲੇਖਕਾਂ ਵਿੱਚੋਂ ਇੱਕ ਸਨ ਅਤੇ ਇਸ ਮਰਹੂਮ ਲੇਖਕ ਨਾਲ ਉਨ੍ਹਾਂ ਦੀ ਗੂੜ੍ਹੀ ਸਾਂਝ ਸੀ, ਜਿਨ੍ਹਾਂ ਹਮੇਸ਼ਾ ਅੱਗੇ ਵਧਣ ਦਾ ਹੌਸਲਾ ਦਿੱਤਾ। ਮੁੱਖ ਮੰਤਰੀ ਨੇ ਇਸ ਮੌਕੇ ਉਚੇਚੇ ਤੌਰ ’ਤੇ ਸੁਰਜੀਤ ਪਾਤਰ ਦੀ ਪਤਨੀ ਸ੍ਰੀਮਤੀ ਭੁਪਿੰਦਰ ਕੌਰ, ਭਰਾ ਉਪਕਾਰ ਸਿੰਘ, ਭੈਣ ਬਲਬੀਰ ਕੌਰ ਅਤੇ ਪੁੱਤਰ ਮਨਰਾਜ ਪਾਤਰ ਨੂੰ ਫੁਲਕਾਰੀਆਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਅਮਰਜੀਤ ਸਿੰਘ ਗਰੇਵਾਲ ਰਚਿਤ ਸੁਰਜੀਤ ਪਾਤਰ ਨਾਲ ਸਬੰਧਤ ਪੁਸਤਕ ‘ਪੋਇਟਿਕ ਟਰੁੱਥ: ਜਰਨੀਇੰਗ ਵਿਦ ਸੁਰਜੀਤ ਪਾਤਰ’ ਨੂੰ ਵੀ ਰਿਲੀਜ਼ ਕੀਤਾ। ਇਸ ਤੋਂ ਪਹਿਲਾਂ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਪ੍ਰੋਫ਼ੈਸਰ ਕਰਮਜੀਤ ਸਿੰਘ, ਉਪ-ਕੁਲਪਤੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱਖ ਮੰਤਰੀ ਅਤੇ ਹੋਰਨਾਂ ਮਹਿਮਾਨਾਂ ਦਾ ਸਵਾਗਤ ਕੀਤਾ। ਉੱਘੇ ਚਿੰਤਕ ਅਤੇ ਲੇਖਕ ਅਮਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਸੁਰਜੀਤ ਪਾਤਰ ਨੋਬੇਲ ਪੁਰਸਕਾਰ ਜਿੱਤਣ ਦੀ ਕਾਬਲੀਅਤ ਰੱਖਦੇ ਸਨ ਪਰ ਪੰਜਾਬੀਆਂ ਵੱਲੋਂ ਉਨ੍ਹਾਂ ਨੂੰ ਦੁਨੀਆਂ ਅੱਗੇ ਪੇਸ਼ ਹੀ ਨਹੀਂ ਕੀਤਾ ਜਾ ਸਕਿਆ। ਇਸ ਮੌਕੇ ਤਿੰਨ ਕਵੀਆਂ ਸਵਰਨਜੀਤ ਸਵੀ (ਚੇਅਰਮੈਨ ਕਲਾ ਪਰਿਸ਼ਦ), ਜਸਵੰਤ ਜ਼ਫ਼ਰ (ਡਾਇਰੈਕਟਰ , ਭਾਸ਼ਾ ਵਿਭਾਗ ਪੰਜਾਬ, ਪਟਿਆਲਾ) ਅਤੇ ਡਾ. ਮਨਮੋਹਨ (ਨਾਮਵਰ ਕਵੀ) ਨੇ ਆਪਣੀਆਂ ਕਵਿਤਾਵਾਂ ਵੀ ਸਾਂਝੀਆਂ ਕੀਤੀਆਂ। ਇਸ ਉਪਰੰਤ ਪੰਜਾਬ ਕਲਾ ਪਰਿਸ਼ਦ ਦੇ ਉਪ ਚੇਅਰਮੈਨ, ਡਾ. ਯੋਗਰਾਜ ਨੇ ਸੰਬੋਧਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ। ਉੱਘੇ ਚਿਤਰਕਾਰ ਸਿਧਾਰਥ ਵੱਲੋਂ ਸੁਰਜੀਤ ਪਾਤਰ ਕਾਵਿ ਦੀ ਕੈਲੀਗ੍ਰਾਫੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ।

More in ਰਾਜਨੀਤੀ

ਬੇਲਗਾਵੀ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਲੋਕ ਸਭਾ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ...
ਪਟਨਾ- ਬਿਹਾਰ ਦੇ ਇੱਕ ਵਸਨੀਕ ਨੇ ਸਥਾਨਕ ਅਦਾਲਤ ਵਿੱਚ ਕੇਸ ਦਰਜ ਕਰਵਾਇਆ ਹੈ, ਜਿਸ ਵਿੱਚ ਦੋਸ਼...
ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟ੍ਰੰਪ ਨੇ ਵੀਡੀਓ ਸਾਂਝਾ ਕਰਨ ਵਾਲੀ ਸੋਸ਼ਲ ਮੀਡੀਆ...
ਵਾਸ਼ਿੰਗਟਨ- ਰਿਪਬਲਿਕਨ ਆਗੂ ਡੋਨਲਡ ਟਰੰਪ ਸੋਮਵਾਰ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼...
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ...
ਨਵੀਂ ਦਿੱਲੀ-ਕੇਂਦਰ ਸਰਕਾਰ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਅਤੇ...
ਨਵੀਂ ਦਿੱਲੀ-ਕੇਂਦਰੀ ਸੜਕ ਆਵਾਜਾਈ ਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨੇ ਗ਼ੈਰਮਿਆਸੀ ਸੜਕਾਂ...
ਨਵੀਂ ਦਿੱਲੀ-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਭਾਜਪਾ-ਆਰਐੱਸਐੱਸ...
ਮੁੰਬਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਪ੍ਰਮੁੱਖ ਸਮੁੰਦਰੀ ਸ਼ਕਤੀ ਬਣ...
ਸ੍ਰੀ ਮੁਕਤਸਰ ਸਾਹਿਬ- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ...
ਸ੍ਰੀਨਗਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਹ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਕੀਤੇ...
ਨਵੀਂ ਦਿੱਲੀ- ਕੇਂਦਰੀ ਮੰਤਰੀ ਅਸ਼ਿਵਨੀ ਵੈਸ਼ਨਵ ਨੇ ਅੱਜ ਫੇਸਬੁੱਕ ਦੇ ਸੰਸਥਾਪਕ ਮਾਰਕ ਜ਼ਕਰਬਰਗ...
Home  |  About Us  |  Contact Us  |  
Follow Us:         web counter