ਕੇਂਦਰੀ ਮੁਲਾਜ਼ਮਾਂ ਲਈ ਬਣੇਗਾ 8ਵਾਂ ਤਨਖ਼ਾਹ ਕਮਿਸ਼ਨ
ਨਵੀਂ ਦਿੱਲੀ-ਕੇਂਦਰ ਸਰਕਾਰ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਰਾਂ ਲਈ 8ਵਾਂ ਤਨਖ਼ਾਹ ਕਮਿਸ਼ਨ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ’ਚ 8ਵਾਂ ਤਨਖ਼ਾਹ ਕਮਿਸ਼ਨ ਬਣਾਉਣ ਦਾ ਫ਼ੈਸਲਾ ਲਿਆ ਗਿਆ। ਜ਼ਿਕਰਯੋਗ ਹੈ ਕਿ ਸੱਤਵੇਂ ਤਨਖ਼ਾਹ ਕਮਿਸ਼ਨ ਦੀ ਮਿਆਦ 2026 ’ਚ ਖ਼ਤਮ ਹੋਣੀ ਹੈ।
ਸੱਤਵਾਂ ਤਨਖ਼ਾਹ ਕਮਿਸ਼ਨ 2014 ’ਚ ਬਣਿਆ ਸੀ ਅਤੇ ਉਸ ਦੀਆਂ ਸਿਫ਼ਾਰਸ਼ਾਂ ਪਹਿਲੀ ਜਨਵਰੀ, 2016 ਨੂੰ ਲਾਗੂ ਹੋ ਗਈਆਂ ਸਨ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਕਮਿਸ਼ਨ ਦੇ ਚੇਅਰਮੈਨ ਅਤੇ ਦੋ ਮੈਂਬਰਾਂ ਦੀ ਛੇਤੀ ਨਿਯੁਕਤੀ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੇ 49 ਲੱਖ ਤੋਂ ਵਧ ਮੁਲਾਜ਼ਮ ਅਤੇ ਕਰੀਬ 65 ਲੱਖ ਪੈਨਸ਼ਨਰ ਹਨ। ਮੰਤਰੀ ਨੇ ਕਿਹਾ ਕਿ 2025 ’ਚ ਨਵਾਂ ਤਨਖ਼ਾਹ ਕਮਿਸ਼ਨ ਬਣਾਉਣ ਨਾਲ ਉਸ ਦੀਆਂ ਸਿਫ਼ਾਰਸ਼ਾਂ ਸੱਤਵੇਂ ਤਨਖ਼ਾਹ ਕਮਿਸ਼ਨ ਦੀ ਮਿਆਦ ਮੁੱਕਣ ਤੋਂ ਪਹਿਲਾਂ ਹੀ ਮਿਲ ਜਾਣਗੀਆਂ। ਵੈਸ਼ਨਵ ਨੇ ਕਿਹਾ ਕਿ ਕੇਂਦਰ, ਸੂਬਾ ਸਰਕਾਰਾਂ ਅਤੇ ਹੋਰ ਧਿਰਾਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
More in ਰਾਜਨੀਤੀ
ਬੇਲਗਾਵੀ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਲੋਕ ਸਭਾ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ...
ਪਟਨਾ- ਬਿਹਾਰ ਦੇ ਇੱਕ ਵਸਨੀਕ ਨੇ ਸਥਾਨਕ ਅਦਾਲਤ ਵਿੱਚ ਕੇਸ ਦਰਜ ਕਰਵਾਇਆ ਹੈ, ਜਿਸ ਵਿੱਚ ਦੋਸ਼...
ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟ੍ਰੰਪ ਨੇ ਵੀਡੀਓ ਸਾਂਝਾ ਕਰਨ ਵਾਲੀ ਸੋਸ਼ਲ ਮੀਡੀਆ...
ਵਾਸ਼ਿੰਗਟਨ- ਰਿਪਬਲਿਕਨ ਆਗੂ ਡੋਨਲਡ ਟਰੰਪ ਸੋਮਵਾਰ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼...
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ...
ਨਵੀਂ ਦਿੱਲੀ-ਕੇਂਦਰੀ ਸੜਕ ਆਵਾਜਾਈ ਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨੇ ਗ਼ੈਰਮਿਆਸੀ ਸੜਕਾਂ...
ਨਵੀਂ ਦਿੱਲੀ-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਭਾਜਪਾ-ਆਰਐੱਸਐੱਸ...
ਮੁੰਬਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਪ੍ਰਮੁੱਖ ਸਮੁੰਦਰੀ ਸ਼ਕਤੀ ਬਣ...
ਸ੍ਰੀ ਮੁਕਤਸਰ ਸਾਹਿਬ- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ...
ਅੰਮ੍ਰਿਤਸਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਘੇ ਕਵੀ ਪਦਮਸ੍ਰੀ ਮਰਹੂਮ ਸੁਰਜੀਤ ਪਾਤਰ ਦੀ...
ਸ੍ਰੀਨਗਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਹ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਕੀਤੇ...
ਨਵੀਂ ਦਿੱਲੀ- ਕੇਂਦਰੀ ਮੰਤਰੀ ਅਸ਼ਿਵਨੀ ਵੈਸ਼ਨਵ ਨੇ ਅੱਜ ਫੇਸਬੁੱਕ ਦੇ ਸੰਸਥਾਪਕ ਮਾਰਕ ਜ਼ਕਰਬਰਗ...