09 May 2025

ਅਮਰੀਕਾ ਤੋਂ ਪਰਤੇ ਭਾਰਤੀ ਨਾਗਰਿਕਾਂ ਤੋਂ ਸਬਕ ਲੈਣ ਨੌਜਵਾਨ: ਭਗਵੰਤ ਮਾਨ

ਖੰਨਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਤੋਂ ਪਰਤੇ ਭਾਰਤੀ ਨਾਗਰਿਕਾਂ ਦੀ ਵਾਪਸੀ ਤੋਂ ਸਬਕ ਸਿੱਖਣ ਅਤੇ ਗਲਤ ਤਰੀਕਿਆਂ ਨਾਲ ਵਿਦੇਸ਼ ਜਾਣ ਦੀ ਸੋਚ ਤਿਆਗ ਕੇ ਆਪਣੇ ਸੂਬੇ ਨੂੰ ਦੇਸ਼ ’ਚ ਮੋਹਰੀ ਬਣਾਉਣ ਲਈ ਮਿਹਨਤ ਕਰਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਇਥੋਂ ਦੇ ਪਿੰਡ ਘੁੰਗਰਾਲੀ ਰਾਜਪੂਤਾਂ ਵਿੱਚ ਹੋਏ ਟੂਰਨਾਮੈਂਟ ਦੌਰਾਨ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ’ਤੇ ਜਨਮ ਲੈਣਾ ਮਾਣ ਵਾਲੀ ਗੱਲ ਹੈ ਕਿਉਂਕਿ ਇਥੋਂ ਦੀ ਧਰਤੀ ਦੁਨੀਆ ਦੀ ਸਭ ਤੋਂ ਉਪਜਾਊ ਧਰਤੀ ਹੈ। ਉਨ੍ਹਾਂ ਅਫਸੋਸ ਪ੍ਰਗਟਾਇਆ ਕਿ ਸੂਬੇ ਵਿੱਚ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਨੌਜਵਾਨ ਬਿਹਤਰ ਭਵਿੱਖ ਦੀ ਭਾਲ ਵਿੱਚ ਹੋਰ ਮੁਲਕਾਂ ਵੱਲ ਪਰਵਾਸ ਕਰਨ ਲਈ ਮਜਬੂਰ ਸਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਪੰਜਾਬ ਦੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ ਇੰਨੀ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਰੁਝਾਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਕਿਉਂਕਿ ਸੂਬੇ ਦੇ ਨੌਜਵਾਨਾਂ ਲਈ ਵੱਡੀ ਗਿਣਤੀ ਵਿੱਚ ਭਰਤੀ ਦੀ ਤਿਆਰੀ ਹੈ। ਇਸ ਕਾਰਨ ਪੰਜਾਬ ਵਿੱਚ ਪਰਵਾਸ ਨੂੰ ਮੋੜਾ ਪਿਆ ਹੈ ਕਿਉਂਕਿ ਨੌਜਵਾਨ ਸੂਬੇ ਵਿੱਚ ਸਰਕਾਰੀ ਨੌਕਰੀਆਂ ਲੈਣ ਲਈ ਵਿਦੇਸ਼ਾਂ ਤੋਂ ਪਰਤ ਰਹੇ ਹਨ।

More in ਦੇਸ਼

ਨਵੀਂ ਦਿੱਲੀ-ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਅਤੇ ਉਨ੍ਹਾਂ ਦੀ ਪਤਨੀ ਊਸ਼ਾ 21 ਅਪਰੈਲ ਤੋਂ...
ਨਵੀਂ ਦਿੱਲੀ-ਕੌਮੀ ਜਾਂਚ ਏਜੰਸੀ (NIA) 26/11 ਮੁੰਬਈ ਦਹਿਸ਼ਤੀ ਹਮਲੇ ਦੇ ਮੁੱਖ ਸਾਜ਼ਿਸ਼ਘਾੜਿਆਂ ’ਚੋਂ...
ਲੁਧਿਆਣਾ-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਨਸ਼ਿਆਂ...
ਨਾਗਪੁਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਨੂੰ ਭਾਰਤੀ...
ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਬੁੱਧਵਾਰ (2 ਅਪਰੈਲ) ਨੂੰ ਉਹ ਟੈਰਿਫ...
ਖਟਕੜ ਕਲਾਂ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ...
ਕੇਪ ਕੈਨਵਰਲ- ਨਾਸਾ ਦੇ ਪੁਲਾੜ ਯਾਤਰੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਤੇ ਬੁਚ ਵਿਲਮੋਰ ਨੌਂ...
ਪਟਿਆਲਾ-ਪੁਲੀਸ ਵੱਲੋਂ ਹਿਰਾਸਤ ਵਿਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਬਹਾਦਰਗੜ੍ਹ...
ਕੇਪ ਕੈਨਵਰਲ- ਨਾਸਾ ਦੇ ਪੁਲਾੜ ਯਾਤਰੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਸ ਤੇ ਬੁਚ ਵਿਲਮੋਰ ਨੌਂ...
ਨਵੀਂ ਦਿੱਲੀ-ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਅੱਜ ਕਿਹਾ ਕਿ ਭਾਰਤ ਨੂੰ...
ਕੇਪ ਕੈਨਵਰਲ (ਅਮਰੀਕਾ)-ਪਿਛਲੇ ਨੌਂ ਮਹੀਨਿਆਂ ਤੋਂ ਕੌਮਾਂਤਰੀ ਪੁਲਾੜ ਸਟੇਸ਼ਨ ਵਿਚ ਫਸੇ ਅਮਰੀਕੀ...
ਸ੍ਰੀ ਆਨੰਦਪੁਰ ਸਾਹਿਬ- ਖ਼ਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਛੇ ਰੋਜ਼ਾ ਤਿਉਹਾਰ ਹੋਲਾ-ਮਹੱਲਾ ਦੇ...
Home  |  About Us  |  Contact Us  |  
Follow Us:         web counter