01 Jul 2025

ਭਾਰਤ ਕੋਲ ਬਹੁਤ ਜ਼ਿਆਦਾ ਪੈਸਾ ਹੈ: ਟਰੰਪ

ਚੰਡੀਗੜ੍ਹ-ਅਰਬਪਤੀ ਐਲਨ ਮਸਕ (Alon Musk) ਦੀ ਅਗਵਾਈ ਹੇਠਲੇ ਯੂਐਸ ਡਿਪਾਰਟਮੈਂਟ ਆਫ਼ ਗਵਰਨਮੈਂਟ ਐਫੀਸ਼ੀਐਂਸੀ ਵੱਲੋਂ ਭਾਰਤ ਵਿੱਚ ਵੋਟਰ ਟਰਨਆਊਟ ਲਈ ਅਲਾਟ ਕੀਤੇ ਗਏ 21 ਮਿਲੀਅਨ ਡਾਲਰ ਸਮੇਤ ਖਰਚਿਆਂ ਵਿੱਚ ਕਟੌਤੀ ਦਾ ਐਲਾਨ ਕਰਨ ਤੋਂ ਕੁਝ ਦਿਨ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਨੂੰ ਆਪਣੀ ਵਧਦੀ ਆਰਥਿਕਤਾ ਅਤੇ ਉੱਚ ਟੈਕਸ ਦਰਾਂ ਦੇ ਨਾਲ ਅਜਿਹੀ ਵਿੱਤੀ ਸਹਾਇਤਾ ਦੀ ਲੋੜ ਨਹੀਂ ਹੈ। ਟਰੰਪ (Donald Trump) ਨੇ ਮੰਗਲਵਾਰ ਨੂੰ ਕਿਹਾ “ਅਸੀਂ ਭਾਰਤ ਨੂੰ 21 ਮਿਲੀਅਨ ਡਾਲਰ ਕਿਉਂ ਦੇ ਰਹੇ ਹਾਂ? ਉਨ੍ਹਾਂ ਕੋਲ ਬਹੁਤ ਜ਼ਿਆਦਾ ਪੈਸਾ ਹੈ। ਸਾਡੇ ਪੱਖੋਂ ਉਹ ਦੁਨੀਆ ਦੇ ਸਭ ਤੋਂ ਵੱਧ ਟੈਕਸ ਲਗਾਉਣ ਵਾਲੇ ਦੇਸ਼ਾਂ ਵਿੱਚੋਂ ਇੱਕ ਹਨ, ਅਸੀਂ ਮੁਸ਼ਕਿਲ ਨਾਲ ਉੱਥੇ ਜਾ ਸਕਦੇ ਹਾਂ ਕਿਉਂਕਿ ਉਨ੍ਹਾਂ ਦੇ ਟੈਰਿਫ ਬਹੁਤ ਜ਼ਿਆਦਾ ਹਨ। ਮੈਂ ਭਾਰਤ ਅਤੇ ਉਨ੍ਹਾਂ ਦੇ ਪ੍ਰਧਾਨ ਮੰਤਰੀ ਦਾ ਸਤਿਕਾਰ ਕਰਦਾ ਹਾਂ, ਪਰ ਵੋਟਰ ਟਰਨਆਊਟ ਲਈ ਅਸੀਂ 21 ਮਿਲੀਅਨ ਡਾਲਰ ਦੇ ਰਹੇ ਹਾਂ?’’
ਟਰੰਪ (Donald Trump) ਨੇ ਪਿਛਲੇ ਮਹੀਨੇ ਮਸਕ ਨੂੰ ਨਵੇਂ ਡਿਪਾਰਟਮੈਂਟ ਆਫ ਗਵਰਨਮੈਂਟ ਐਫੀਸ਼ੀਐਂਸੀ (DOGE) ਦਾ ਮੁਖੀ ਚੁਣਿਆ ਸੀ। ਸ਼ਾਸਨ ਵਿੱਚ ਸੁਧਾਰ ਕਰਨ ਅਤੇ ਵਾਧੂ ਖਰਚਿਆਂ ਨੂੰ ਰੋਕਣ ਦੇ ਕੰਮ ਵਿੱਚ, DOGE ਨੇ 15 ਫਰਵਰੀ ਨੂੰ ‘ਐਕਸ’ ਨੂੰ ਇੱਕ ਪੋਸਟ ਵਿੱਚ ਟੈਕਸਦਾਤਾਵਾਂ ਦੇ ਕਰੋੜਾਂ ਡਾਲਰਾਂ ਦੀ ਲਾਗਤ ਵਾਲੇ ਕਈ ਪ੍ਰੋਗਰਾਮਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ। ਵਿਭਾਗ ਵੱਲੋਂ ਰੱਦ ਕਰ ਕੀਤੇ ਗਏ ਵਾਧੂ ਖਰਚੇ ਦੀ ਸੂਚੀ ਵਿੱਚ “ਚੋਣਾਂ ਅਤੇ ਰਾਜਨੀਤਿਕ ਪ੍ਰਕਿਰਿਆ ਦੀ ਮਜ਼ਬੂਤੀ ਲਈ ਕੰਸੋਰਸ਼ੀਅਮ” ਦੀ 486 ਮਿਲੀਅਨ ਡਾਲਰ ਦੀ ਗ੍ਰਾਂਟ ਸ਼ਾਮਲ ਹੈ, ਜਿਸ ਵਿੱਚ ਭਾਰਤ ਵਿੱਚ ਵੋਟਰ ਟਰਨਆਊਟ ਲਈ USD 21 ਮਿਲੀਅਨ ਅਤੇ ਮੋਲਡੋਵਾ ਵਿੱਚ ਸਮੂਹਿਕ ਅਤੇ ਭਾਗੀਦਾਰ ਰਾਜਨੀਤਿਕ ਪ੍ਰਕਿਰਿਆ ਲਈ USD 22 ਮਿਲੀਅਨ ਸ਼ਾਮਲ ਹਨ। ਪੋਸਟ ਵਿੱਚ ਫੰਡਿੰਗ ਬਾਰੇ ਕੋਈ ਹੋਰ ਵੇਰਵੇ ਨਹੀਂ ਦਿੱਤੇ ਗਏ ਸਨ।
ਇਹ ਫੈਸਲਾ ਪ੍ਰਧਾਨ ਮੰਤਰੀ ਮੋਦੀ ਦੇ ਅਮਰੀਕਾ ਦੇ ਅਧਿਕਾਰਤ ਦੌਰੇ ਤੋਂ ਕੁਝ ਦਿਨ ਬਾਅਦ ਆਇਆ ਹੈ, ਜਿਸ ਦੌਰਾਨ ਉਨ੍ਹਾਂ ਨੇ ਰਾਸ਼ਟਰਪਤੀ ਟਰੰਪ (Donald Trump) ਅਤੇ ਮਸਕ (Alon Musk)  ਨਾਲ ਵੀ ਗੱਲਬਾਤ ਕੀਤੀ ਸੀ। ਇਸ ਬਾਰੇ ਪ੍ਰਤੀਕਿਰਿਆ ਦਿੰਦੇ ਹੋਏ ਭਾਜਪਾ ਦੇ ਸੀਨੀਅਰ ਆਗੂ ਅਮਿਤ ਮਾਲਵੀਆ ਨੇ ਕਿਹਾ,‘‘ਵੋਟਰ ਟਰਨਆਊਟ ਲਈ USD 21M? ਇਹ ਯਕੀਨੀ ਤੌਰ ‘ਤੇ ਭਾਰਤ ਦੀ ਚੋਣ ਪ੍ਰਕਿਰਿਆ ਵਿੱਚ ਬਾਹਰੀ ਦਖਲਅੰਦਾਜ਼ੀ ਹੈ। ਇਸ ਤੋਂ ਕਿਸਨੂੰ ਫਾਇਦਾ ਹੁੰਦਾ ਹੈ? ਯਕੀਨਨ ਸੱਤਾਧਾਰੀ ਪਾਰਟੀ ਨਹੀਂ!” ਉਨ੍ਹਾਂ ਦਾਅਵਾ ਕੀਤਾ ਕਿ ਹੁਣ ਰੱਦ ਕੀਤਾ ਗਿਆ ਪ੍ਰੋਗਰਾਮ ਪਿਛਲੀ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਵੱਲੋਂ ਕਥਿਤ ਤੌਰ ’ਤੇ ਦੇਸ਼ ਦੇ ਹਿੱਤਾਂ ਦੇ ਵਿਰੋਧੀ ਤਾਕਤਾਂ ਵੱਲੋਂ ਭਾਰਤੀ ਸੰਸਥਾਵਾਂ ਵਿੱਚ ਘੁਸਪੈਠ ਨੂੰ ਸਮਰੱਥ ਬਣਾਉਣ ਦਾ ਸੰਕੇਤ ਸੀ।
 

More in ਦੇਸ਼

ਨਵੀਂ ਦਿੱਲੀ-ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਅਤੇ ਉਨ੍ਹਾਂ ਦੀ ਪਤਨੀ ਊਸ਼ਾ 21 ਅਪਰੈਲ ਤੋਂ...
ਨਵੀਂ ਦਿੱਲੀ-ਕੌਮੀ ਜਾਂਚ ਏਜੰਸੀ (NIA) 26/11 ਮੁੰਬਈ ਦਹਿਸ਼ਤੀ ਹਮਲੇ ਦੇ ਮੁੱਖ ਸਾਜ਼ਿਸ਼ਘਾੜਿਆਂ ’ਚੋਂ...
ਲੁਧਿਆਣਾ-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਨਸ਼ਿਆਂ...
ਨਾਗਪੁਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਨੂੰ ਭਾਰਤੀ...
ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਬੁੱਧਵਾਰ (2 ਅਪਰੈਲ) ਨੂੰ ਉਹ ਟੈਰਿਫ...
ਖਟਕੜ ਕਲਾਂ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ...
ਕੇਪ ਕੈਨਵਰਲ- ਨਾਸਾ ਦੇ ਪੁਲਾੜ ਯਾਤਰੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਤੇ ਬੁਚ ਵਿਲਮੋਰ ਨੌਂ...
ਪਟਿਆਲਾ-ਪੁਲੀਸ ਵੱਲੋਂ ਹਿਰਾਸਤ ਵਿਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਬਹਾਦਰਗੜ੍ਹ...
ਕੇਪ ਕੈਨਵਰਲ- ਨਾਸਾ ਦੇ ਪੁਲਾੜ ਯਾਤਰੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਸ ਤੇ ਬੁਚ ਵਿਲਮੋਰ ਨੌਂ...
ਨਵੀਂ ਦਿੱਲੀ-ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਅੱਜ ਕਿਹਾ ਕਿ ਭਾਰਤ ਨੂੰ...
ਕੇਪ ਕੈਨਵਰਲ (ਅਮਰੀਕਾ)-ਪਿਛਲੇ ਨੌਂ ਮਹੀਨਿਆਂ ਤੋਂ ਕੌਮਾਂਤਰੀ ਪੁਲਾੜ ਸਟੇਸ਼ਨ ਵਿਚ ਫਸੇ ਅਮਰੀਕੀ...
ਸ੍ਰੀ ਆਨੰਦਪੁਰ ਸਾਹਿਬ- ਖ਼ਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਛੇ ਰੋਜ਼ਾ ਤਿਉਹਾਰ ਹੋਲਾ-ਮਹੱਲਾ ਦੇ...
Home  |  About Us  |  Contact Us  |  
Follow Us:         web counter