09 May 2025

Delta plane flips ਏਅਰਲਾਈਨ ਵਲੋਂ ਹਰੇਕ ਯਾਤਰੀ ਨੂੰ 26 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ

ਵੈਨਕੂਵਰ- ਸੋਮਵਾਰ ਨੂੰ ਟੋਰਾਂਟੋ ਦੇ ਪੀਅਰਸਨ ਕੌਮਾਂਤਰੀ ਹਵਾਈ ਅੱਡੇ ’ਤੇ ਲੈਂਡ ਕਰਦਿਆਂ ਹਵਾਈ ਪਟੜੀ ਤੋਂ ਤਿਲਕਣ ਕਰਕੇ ਪਲਟੇ ਡੈਲਟਾ ਏਅਰਲਾਈਨ ਜਹਾਜ਼ ਦੇ ਜ਼ਖ਼ਮੀ ਯਾਤਰੀਆਂ ਨੂੰ ਹਸਪਤਾਲਾਂ ਤੋਂ ਛੁੱਟੀ ਮਿਲ ਗਈ ਹੈ। ਏਅਰਲਾਈਨ ਨੇ ਜਹਾਜ਼ ਦੇ ਹਰੇਕ ਯਾਤਰੀ ਨੂੰ 30 ਹਜ਼ਾਰ ਅਮਰੀਕਨ ਡਾਲਰ (ਸਵਾ 26 ਲੱਖ ਰੁਪਏ) ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮਿਨੀਐਪਲਸ ਤੋਂ ਆਏ ਜਹਾਜ਼ ਵਿੱਚ 76 ਯਾਤਰੀ ਸਵਾਰ ਸਨ, ਜਿਨ੍ਹਾਂ ’ਚੋਂ 3 ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਂਝ ਇਸ ਹਾਦਸੇ ਵਿਚ ਕੁੱਲ 17 ਜਣੇ ਜ਼ਖ਼ਮੀ ਹੋਏ ਸਨ ।ਏਅਰਲਾਈਨ ਦੇ ਬੁਲਾਰੇ ਮੌਰਗਨ ਡੁਰੈਂਟ ਨੇ ਕਿਹਾ ਕਿ ਹਰੇਕ ਯਾਤਰੀ ਨੂੰ ਉੱਕਤ ਰਕਮ ਬਿਨਾਂ ਕਿਸੇ ਸ਼ਰਤ ਦੇ ਦਿੱਤੀ ਜਾਏਗੀ, ਜਿਸ ਦੀ ਅਦਾਇਗੀ ਲਈ ਯਾਤਰੀਆਂ ਤੋਂ ਸਹਿਮਤੀ ਪ੍ਰਾਪਤ ਕੀਤੀ ਜਾ ਰਹੀ ਹੈ।
ਉਨ੍ਹਾਂ ਸਪਸ਼ਟ ਕੀਤਾ ਕਿ ਮੁਆਵਜ਼ਾ ਦੇ ਕੇ ਯਾਤਰੀਆਂ ਤੋਂ ਹੋਰ ਚਾਰਾਜੋਈ ਹੱਕ ਨਹੀਂ ਖੋਹੇ ਜਾ ਰਹੇ। ਬੇਸ਼ੱਕ ਕੈਨੇਡਾ ਤੇ ਅਮਰੀਕਾ ਦੇ ਸੇਫਟੀ ਬੋਰਡ ਹਾਦਸੇ ਦੇ ਕਾਰਣ ਲੱਭਣ ਵਿੱਚ ਜੁਟੇ ਹੋਏ ਹਨ, ਪਰ ਅਜੇ ਕਿਸੇ ਠੋਸ ਨਤੀਜੇ ’ਤੇ ਨਹੀਂ ਪਹੁੰਚਿਆ ਗਿਆ। ਡੁਰੈਂਟ ਨੇ ਦੱਸਿਆ ਕਿ ਏਅਰਲਾਈਨ ਵਲੋਂ 50 ਤੋਂ ਵੱਧ ਲੋਕਾਂ ਦੀਆਂ ਸੇਵਾਵਾਂ ਲੈ ਕੇ ਜਹਾਜ਼ ਦਾ ਮਲਬਾ ਘਟਨਾ ਸਥਾਨ ਤੋਂ ਹਟਾ ਕੇ ਸਫਾਈ ਕਰਵਾ ਦਿੱਤੀ ਗਈ ਹੈ ਤੇ ਹਵਾਈ ਆਵਾਜਾਈ ਵਿੱਚ ਪੈਂਦੇ ਅੜਿੱਕੇ ਖਤਮ ਕਰ ਦਿੱਤੇ ਗਏ ਹਨ। ਉਧਰ ਮੌਸਮੀ ਖਰਾਬੀ ਕਰਕੇ ਸੰਨਵਿੰਗ ਸਮੇਤ ਕੁਝ ਹਵਾਈ ਕੰਪਨੀਆਂ ਨੇ ਟੋਰਾਂਟੋ ਹਵਾਈ ਅੱਡੇ ਤੋਂ ਆਪਣੀਆਂ ਉਡਾਣਾਂ ਸੀਮਤ ਕਰ ਦਿੱਤੀਆਂ ਹਨ। ਉਨ੍ਹਾਂ ਨੂੰ ਡਰ ਹੈ ਕਿ ਹਵਾਈ ਪੱਟੜੀਆਂ ਨੇੜਲੇ ਸਥਾਨਾਂ ਤੇ ਬਰਫ ਦੀ ਤਿੰਨ ਫੁੱਟ ਤੋਂ ਉੱਚੀ ਤਹਿ ਕਾਰਣ ਸੰਚਾਲਣ ਸਧਾਰਨ ਗੱਲ ਨਹੀਂ ਰਹੀ, ਪਰ ਗ੍ਰੇਟਰ ਟੋਰਾਂਟੋ ਏਅਰਪੋਰਟ ਅਥਾਰਿਟੀ ਨੇ ਖਤਰੇ ਨੂੰ ਨਕਾਰਿਆ ਹੈ।
ਏਟੀਸੀ ਦੇ ਇੱਕ ਸੂਤਰ ਨੇ ਗੈਰ-ਰਸਮੀ ਗੱਲਬਾਤ ਦੌਰਾਨ ਮੰਨਿਆ ਕਿ ਅਜਿਹੇ ਹਾਲਾਤ ਵਿੱਚ ਪਾਇਲਟਾਂ ਨੂੰ ਉਡਾਣ ਭਰਨ ਜਾਂ ਉਤਾਰਨ ਲਈ ਵਧੇਰੇ ਚੌਕਸੀ ਵਰਤਣ ਦੀ ਲੋੜ ਪੈਂਦੀ ਹੈ ਤੇ ਥੋੜ੍ਹੀ ਜਿਹੀ ਵੀ ਅਣਗਹਿਲੀ ਯਾਤਰੀਆਂ ਦੀ ਜਾਨ ਖਤਰੇ ਵਿੱਚ ਪਾ ਸਕਦੀ ਹੈ।
 

More in ਦੇਸ਼

ਨਵੀਂ ਦਿੱਲੀ-ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਅਤੇ ਉਨ੍ਹਾਂ ਦੀ ਪਤਨੀ ਊਸ਼ਾ 21 ਅਪਰੈਲ ਤੋਂ...
ਨਵੀਂ ਦਿੱਲੀ-ਕੌਮੀ ਜਾਂਚ ਏਜੰਸੀ (NIA) 26/11 ਮੁੰਬਈ ਦਹਿਸ਼ਤੀ ਹਮਲੇ ਦੇ ਮੁੱਖ ਸਾਜ਼ਿਸ਼ਘਾੜਿਆਂ ’ਚੋਂ...
ਲੁਧਿਆਣਾ-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਨਸ਼ਿਆਂ...
ਨਾਗਪੁਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਨੂੰ ਭਾਰਤੀ...
ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਬੁੱਧਵਾਰ (2 ਅਪਰੈਲ) ਨੂੰ ਉਹ ਟੈਰਿਫ...
ਖਟਕੜ ਕਲਾਂ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ...
ਕੇਪ ਕੈਨਵਰਲ- ਨਾਸਾ ਦੇ ਪੁਲਾੜ ਯਾਤਰੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਤੇ ਬੁਚ ਵਿਲਮੋਰ ਨੌਂ...
ਪਟਿਆਲਾ-ਪੁਲੀਸ ਵੱਲੋਂ ਹਿਰਾਸਤ ਵਿਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਬਹਾਦਰਗੜ੍ਹ...
ਕੇਪ ਕੈਨਵਰਲ- ਨਾਸਾ ਦੇ ਪੁਲਾੜ ਯਾਤਰੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਸ ਤੇ ਬੁਚ ਵਿਲਮੋਰ ਨੌਂ...
ਨਵੀਂ ਦਿੱਲੀ-ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਅੱਜ ਕਿਹਾ ਕਿ ਭਾਰਤ ਨੂੰ...
ਕੇਪ ਕੈਨਵਰਲ (ਅਮਰੀਕਾ)-ਪਿਛਲੇ ਨੌਂ ਮਹੀਨਿਆਂ ਤੋਂ ਕੌਮਾਂਤਰੀ ਪੁਲਾੜ ਸਟੇਸ਼ਨ ਵਿਚ ਫਸੇ ਅਮਰੀਕੀ...
ਸ੍ਰੀ ਆਨੰਦਪੁਰ ਸਾਹਿਬ- ਖ਼ਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਛੇ ਰੋਜ਼ਾ ਤਿਉਹਾਰ ਹੋਲਾ-ਮਹੱਲਾ ਦੇ...
Home  |  About Us  |  Contact Us  |  
Follow Us:         web counter