09 May 2025

ਇਜ਼ਰਾਈਲ ਤੇ ਹਮਾਸ ਵੱਲੋਂ ਬੰਦੀਆਂ ਦਾ ਤਬਾਦਲਾ

ਖ਼ਾਨ ਯੂਨਸ(ਗਾਜ਼ਾ ਪੱਟੀ)-ਗਾਜ਼ਾ ਪੱਟੀ ਵਿੱਚ ਜੰਗਬੰਦੀ ਦਾ ਪਹਿਲਾ ਪੜਾਅ ਖਤਮ ਹੋਣ ਤੋਂ ਕੁਝ ਦਿਨ ਪਹਿਲਾਂ, ਹਮਾਸ ਨੇ ਇਜ਼ਰਾਈਲ ਵੱਲੋਂ ਸੈਂਕੜੇ ਫਲਸਤੀਨੀ ਕੈਦੀਆਂ ਦੀ ਰਿਹਾਈ ਬਦਲੇ ਵੀਰਵਾਰ ਤੜਕੇ ਚਾਰ ਬੰਦੀਆਂ ਦੀਆਂ ਲਾਸ਼ਾਂ ਰੈੱਡ ਕਰਾਸ ਹਵਾਲੇ ਕਰ ਦਿੱਤੀਆਂ ਹਨ। ਇਜ਼ਰਾਇਲੀ ਸੁਰੱਖਿਆ ਅਧਿਕਾਰੀਆਂ ਨੇ ਬੰਦੀਆਂ ਦੀਆਂ ਮ੍ਰਿਤਕ ਦੇਹਾਂ ਰੈੱਡ ਕਰਾਸ ਨੂੰ ਸੌਂਪੇ ਜਾਣ ਦੀ ਪੁਸ਼ਟੀ ਕੀਤੀ ਹੈ। ਇਜ਼ਰਾਈਲ ਨੇ ਕਿਹਾ ਕਿ ਮ੍ਰਿਤਕ ਦੇਹਾਂ ਵਾਲੇ ਤਾਬੂਤ ਮਿਸਰੀ ਵਿਚੋਲਿਆਂ ਦੀ ਮਦਦ ਨਾਲ ਇਜ਼ਰਾਈਲੀ ਲਾਂਘੇ ਰਾਹੀਂ ਪਹੁੰਚਾਏ ਗਏ ਸਨ ਅਤੇ ਪਛਾਣ ਪ੍ਰਕਿਰਿਆ ਸ਼ੁਰੂ ਹੋ ਗਈ ਸੀ।
ਰੈੱਡ ਕਰਾਸ ਦਾ ਇੱਕ ਕਾਫ਼ਲਾ ਕਰੀਬ ਉਸੇ ਵੇਲੇ ਕਈ ਦਰਜਨ ਰਿਹਾਅ ਕੀਤੇ ਗਏ ਫਲਸਤੀਨੀ ਕੈਦੀਆਂ ਨੂੰ ਲੈ ਕੇ ਇਜ਼ਰਾਈਲ ਦੀ ਓਫਰ ਜੇਲ੍ਹ ਤੋਂ ਰਵਾਨਾ ਹੋਇਆ। ਵੈਸਟ ਬੈਂਕ ਦੇ ਸ਼ਹਿਰ ਬੇਟੂਨੀਆ ਵਿੱਚ ਖੁਸ਼ੀ ਮਨਾਉਂਦੇ ਪਰਿਵਾਰਾਂ, ਦੋਸਤਾਂ ਅਤੇ ਸਮਰਥਕਾਂ ਦੀ ਭੀੜ ਇਕੱਠੀ ਹੋ ਗਈ। ਉਨ੍ਹਾਂ ਰਿਹਾਅ ਕੈਦੀਆਂ ਨੂੰ ਵਧਾਈਆਂ ਦਿੱਤੀਆਂ, ਉਨ੍ਹਾਂ ਨੂੰ ਗਲਵੱਕੜੀ ਵਿਚ ਲਿਆ ਤੇ ਤਸਵੀਰਾਂ ਖਿਚਵਾਈਆਂ। ਹਮਾਇਤੀਆਂ ਦੇ ਮੋਡਿਆਂ ’ਤੇ ਚੜ੍ਹੇ ਰਿਹਾਅ ਕੀਤੇ ਵਿਅਕਤੀ ਨੇ ਜੇਤੂ ਨਿਸ਼ਾਨਾ ਬਣਾਇਆ। ਲੋਕਾਂ ਨੇ ‘ਰੱਬ ਮਹਾਨ ਹੈ’ ਦੇ ਨਾਅਰੇ ਲਾਏ। ਇਨ੍ਹਾਂ ਵਿੱਚੋਂ ਬਹੁਤਿਆਂ ਨੂੰ 7 ਅਕਤੂਬਰ, 2023 ਦੇ ਹਮਲਿਆਂ ਤੋਂ ਬਾਅਦ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਇਨ੍ਹਾਂ ’ਤੇ ਕਦੇ ਵੀ ਦੋਸ਼ ਨਹੀਂ ਲਗਾਏ ਗਏ ਸਨ।
ਇਜ਼ਰਾਈਲ ਨੇ ਹਮਾਸ ਵੱਲੋਂ ਬੰਦੀਆਂ ਨਾਲ ਕੀਤੇ ਗਏ ਮਾੜੇ ਸਲੂਕ ਦੇ ਵਿਰੋਧ ਵਿੱਚ ਸ਼ਨਿੱਚਰਵਾਰ ਨੂੰ 600 ਤੋਂ ਵੱਧ ਫਲਸਤੀਨੀ ਕੈਦੀਆਂ ਦੀ ਰਿਹਾਈ ਰੋਕ ਦਿੱਤੀ ਸੀ। ਦਹਿਸ਼ਤੀ ਸਮੂਹ ਹਮਾਸ ਨੇ ਇਸ ਦੇਰੀ ਨੂੰ ਜੰਗਬੰਦੀ ਦੀ ‘ਗੰਭੀਰ ਉਲੰਘਣਾ’ ਦੱਸਦਿਆਂ ਕਿਹਾ ਸੀ ਕਿ ਦੂਜੇ ਪੜਾਅ ਦੀ ਗੱਲਬਾਤ ਉਦੋਂ ਤੱਕ ਸੰਭਵ ਨਹੀਂ ਹੈ ਜਦੋਂ ਤੱਕ ਫਲਸਤੀਨੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ। ਇਸ ਤੋਂ ਪਹਿਲਾਂ ਇਜ਼ਰਾਇਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਦਫ਼ਤਰ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਹਮਾਸ ਵੱਲੋਂ ਪਹਿਲਾਂ ਰਿਹਾਅ ਕੀਤੇ ਇਜ਼ਰਾਇਲੀ ਬੰਦੀਆਂ ਦੇ ਉਲਟ ਬੰਧਕਾਂ ਦੀਆਂ ਲਾਸ਼ਾਂ ਦੀ ਸਪੁਰਦਗੀ ਬਿਨਾਂ ਕਿਸੇ ਰਸਮ ਦੇ ਕੀਤੀ ਜਾਵੇਗੀ। ਇਸ ਦੌਰਾਨ ਨਾ ਕੋਈ ਹਜੂਮ ਹੋਵੇਗਾ ਤੇ ਨਾ ਕਿਸੇ ਤਰ੍ਹਾਂ ਦੀ ਸਟੇਜ ਲੱਗੇਗੀ। ਇਜ਼ਰਾਈਲ, ਰੈੱਡ ਕਰਾਸ ਅਤੇ ਸੰਯੁਕਤ ਰਾਸ਼ਟਰ ਦੇ ਅਧਿਕਾਰੀਆਂ ਨੇ ਬੰਦੀਆਂ ਦੀ ਰਿਹਾਈ ਮੌਕੇ ਸਟੇਜਾਂ ਲਾਉਣ ਨੂੰ ਅਪਮਾਨਜਨਕ ਕਿਹਾ ਸੀ।
 

More in ਦੇਸ਼

ਨਵੀਂ ਦਿੱਲੀ-ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਅਤੇ ਉਨ੍ਹਾਂ ਦੀ ਪਤਨੀ ਊਸ਼ਾ 21 ਅਪਰੈਲ ਤੋਂ...
ਨਵੀਂ ਦਿੱਲੀ-ਕੌਮੀ ਜਾਂਚ ਏਜੰਸੀ (NIA) 26/11 ਮੁੰਬਈ ਦਹਿਸ਼ਤੀ ਹਮਲੇ ਦੇ ਮੁੱਖ ਸਾਜ਼ਿਸ਼ਘਾੜਿਆਂ ’ਚੋਂ...
ਲੁਧਿਆਣਾ-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਨਸ਼ਿਆਂ...
ਨਾਗਪੁਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਨੂੰ ਭਾਰਤੀ...
ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਬੁੱਧਵਾਰ (2 ਅਪਰੈਲ) ਨੂੰ ਉਹ ਟੈਰਿਫ...
ਖਟਕੜ ਕਲਾਂ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ...
ਕੇਪ ਕੈਨਵਰਲ- ਨਾਸਾ ਦੇ ਪੁਲਾੜ ਯਾਤਰੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਤੇ ਬੁਚ ਵਿਲਮੋਰ ਨੌਂ...
ਪਟਿਆਲਾ-ਪੁਲੀਸ ਵੱਲੋਂ ਹਿਰਾਸਤ ਵਿਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਬਹਾਦਰਗੜ੍ਹ...
ਕੇਪ ਕੈਨਵਰਲ- ਨਾਸਾ ਦੇ ਪੁਲਾੜ ਯਾਤਰੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਸ ਤੇ ਬੁਚ ਵਿਲਮੋਰ ਨੌਂ...
ਨਵੀਂ ਦਿੱਲੀ-ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਅੱਜ ਕਿਹਾ ਕਿ ਭਾਰਤ ਨੂੰ...
ਕੇਪ ਕੈਨਵਰਲ (ਅਮਰੀਕਾ)-ਪਿਛਲੇ ਨੌਂ ਮਹੀਨਿਆਂ ਤੋਂ ਕੌਮਾਂਤਰੀ ਪੁਲਾੜ ਸਟੇਸ਼ਨ ਵਿਚ ਫਸੇ ਅਮਰੀਕੀ...
ਸ੍ਰੀ ਆਨੰਦਪੁਰ ਸਾਹਿਬ- ਖ਼ਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਛੇ ਰੋਜ਼ਾ ਤਿਉਹਾਰ ਹੋਲਾ-ਮਹੱਲਾ ਦੇ...
Home  |  About Us  |  Contact Us  |  
Follow Us:         web counter