21 Apr 2025

ਪੰਜਾਬ ’ਵਰਸਿਟੀ ਦੀ ਅਕਾਦਮਿਕ ਤੇ ਖੇਡ ਖੇਤਰਾਂ ’ਚ ਵੱਖਰੀ ਪਛਾਣ: ਮੁਰਮੂ

ਚੰਡੀਗੜ੍ਹ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਇੱਥੇ ਪੰਜਾਬ ਯੂਨੀਵਰਸਿਟੀ ਦੀ 72ਵੀਂ ਕਾਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਇਸ ਦੌਰਾਨ ਰਾਸ਼ਟਰਪਤੀ ਨੇ ਕਿਹਾ ਕਿ 140 ਸਾਲਾਂ ਵਿੱਚ ਪੰਜਾਬ ਯੂਨੀਵਰਸਿਟੀ ਉੱਚ ਸਿੱਖਿਆ ਦੇ ਪ੍ਰਮੁੱਖ ਕੇਂਦਰ ਵਜੋਂ ਵਿਕਸਿਤ ਹੋਈ ਹੈ। ਇਸ ਯੂਨੀਵਰਸਿਟੀ ਨੇ ਅਕਾਦਮਿਕ, ਖੇਡਾਂ, ਖੋਜ ਅਤੇ ਸੱਭਿਆਚਾਰਕ ਖੇਤਰਾਂ ’ਚ ਵੱਖਰੀ ਪਛਾਣ ਬਣਾਈ ਹੈ। ਯੂਨੀਵਰਸਿਟੀ ਵੱਲੋਂ 17 ਵਾਰ ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ ਜਿੱਤਣਾ ਇਸ ’ਵਰਸਿਟੀ ਦੇ ਅਥਲੀਟਾਂ ਦੇ ਸਮਰਪਣ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਮਾਣ ਹੈ। ਇਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੇ 2024 ਪੈਰਿਸ ਓਲੰਪਿਕ ਵਿੱਚ ਤਗ਼ਮੇ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਅਕਾਦਮਿਕ-ਉਦਯੋਗ ਸਬੰਧ ਨੂੰ ਉਤਸ਼ਾਹਿਤ ਕਰਨ ਲਈ ਵੀ ਪੰਜਾਬ ਯੂਨੀਵਰਸਿਟੀ ਦੀ ਸ਼ਲਾਘਾ ਕੀਤੀ। ਰਾਸ਼ਟਰਪਤੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਦੀ ਗੱਲ ਹੈ ਕਿ ਉਨ੍ਹਾਂ ਨੂੰ ਇਸ ਵੱਕਾਰੀ ਯੂਨੀਵਰਸਿਟੀ ਵਿੱਚ ਪੜ੍ਹਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਚੁਣੌਤੀਪੂਰਨ ਹੋਵੇਗਾ ਅਤੇ ਮੁਕਾਬਲੇ ਦੀ ਭਾਵਨਾ ਵਧਦੀ ਰਹੇਗੀ। ਇਸ ਲਈ ਹਰ ਵਿਦਿਆਰਥੀ ਵਿੱਚ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਕਾਰਾਤਮਕ ਮਾਨਸਿਕਤਾ ਪੈਦਾ ਕਰਨੀ ਅਹਿਮ ਹੈ। ਉਨ੍ਹਾਂ ਕਿਹਾ ਕਿ ਨਵੀਂ ਟੈਕਨਾਲੋਜੀ ਦਾ ਗਿਆਨ ਪ੍ਰਾਪਤ ਕਰਨਾ ਅਤੇ ਉਸ ਦੀ ਸਹੀ ਵਰਤੋਂ ਕਰਨ ਦੀ ਯੋਗਤਾ ਵੀ ਜ਼ਰੂਰੀ ਹੈ।
ਇਸ ਦੌਰਾਨ ਉਨ੍ਹਾਂ ਪ੍ਰਸਿੱਧ ਗਣਿਤਸ਼ਾਸਤਰੀ ਡਾ. ਆਰਜੇ ਹੰਸ-ਗਿੱਲ ਅਤੇ ਸਮਾਜ ਸੇਵਕ ਨਿਵੇਦਿਤਾ ਰਘੂਨਾਥ ਭਿੜੇ ਨੂੰ ਆਨਰੇਰੀ ਡਿਗਰੀਆਂ ਵੰਡੀਆਂ। ਡਾ. ਆਰਜੇ ਹੰਸ-ਗਿੱਲ ਨੂੰ ਡਾਕਟਰ ਆਫ ਸਾਇੰਸ (ਆਨਰਿਸ ਕੌਸਾ), ਜਦਕਿ ਨਿਵੇਦਿਤਾ ਰਘੂਨਾਥ ਨੂੰ ਡਾਕਟਰ ਆਫ ਲਿਟਰੇਚਰ (ਆਨਰਿਸ ਕੌਸਾ) ਦੀ ਉਪਾਧੀ ਮਿਲੀ। ਯੂਨੀਵਰਸਿਟੀ ਦੀਆਂ ਵੱਖ-ਵੱਖ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਵਾਈਸ ਚਾਂਸਲਰ ਪ੍ਰੋ. ਰੇਣੂ ਵਿਗ ਨੇ ਯੂਨੀਵਰਸਿਟੀ ਦੀ ਪ੍ਰਭਾਵਸ਼ਾਲੀ ਗਲੋਬਲ ਰੈਂਕਿੰਗ ਦਾ ਜ਼ਿਕਰ ਕੀਤਾ। ਕਾਨਵੋਕੇਸ਼ਨ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਸਮੇਤ ਹੋਰ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਦੌਰਾਨ ਮਾਨਤਾ ਪ੍ਰਾਪਤ ਕਾਲਜਾਂ ਦੇ ਪ੍ਰਿੰਸੀਪਲ, ਫੈਕਲਟੀ ਮੈਂਬਰ, ਸਟਾਫ਼, ਸਾਬਕਾ ਵਿਦਿਆਰਥੀ ਅਤੇ ਵੱਡੀ ਗਿਣਤੀ ਵਿਦਿਆਰਥੀ ਮੌਜੂਦ ਸਨ।
 

More in ਰਾਜਨੀਤੀ

ਮੋਡਾਸਾ (ਗੁਜਰਾਤ)-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਇੱਥੇ ਕਿਹਾ ਕਿ ਭਾਵੇਂ ਗੁਜਰਾਤ ਵਿੱਚ...
ਚੰਡੀਗੜ੍ਹ- ਅਮਰੀਕਾ ਨਾਲ ਜਾਰੀ ਟੈਰਿਫ਼ ਜੰਗ ਦਰਮਿਆਨ ਚੀਨ ਨੇ ਭਾਰਤ ਨਾਲ ਰਿਸ਼ਤੇ ਸੁਧਾਰਨ ਦੀ ਦਿਸ਼ਾ...
ਅਹਿਮਦਾਬਾਦ-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਇੱਥੇ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ)...
ਮੁਹਾਲੀ/ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ‘ਬੰਬਾਂ...
ਲਿਸਬਨ-ਰਾਸ਼ਟਰਪਤੀ ਦਰੋਪਦੀ ਮੁਰਮੂ ਪੁਰਤਗਾਲ ਤੇ ਸਲੋਵਾਕੀਆ ਗਣਰਾਜ ਦੀ ਆਪਣੀ ਚਾਰ ਰੋਜ਼ਾ ਸਰਕਾਰੀ...
ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ-ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਆਪਣਾ ਮਰਨ ਵਰਤ ਸਮਾਪਤ...
ਨਵੀਂ ਦਿੱਲੀ- ਲੋਕ ਸਭਾ ਵਿੱਚ ਅੱਜ ਵਕਫ਼ ਸੋਧ ਬਿੱਲ ਬਾਰੇ 12 ਘੰਟੇ ਤੋਂ ਵਧ ਸਮੇਂ ਤਕ ਚੱਲੀ ਚਰਚਾ...
ਚੰਡੀਗੜ੍ਹ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ’ਚ ਅੱਜ ‘ਆਪ’ ਸਰਕਾਰ...
ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਸੂਬੇ...
ਵੈਨਕੂਵਰ-ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੇ ਨੇ ਦੇਸ਼ ਵਿੱਚ 28 ਅਪਰੈਲ ਨੂੰ ਸੰਸਦੀ ਚੋਣਾਂ...
ਸੁਖਬੀਰ ਸਿੰਘ ਬਾਦਲ, ਹਰਜਿੰਦਰ ਸਿੰਘ ਧਾਮੀ ਤੇ ਬਲਵਿੰਦਰ ਸਿੰਘ ਭੂੰਦੜ ਮੀਡੀਆ ਨਾਲ ਗੱਲਬਾਤ ਕਰਦੇ...
ਪਟਿਆਲਾ-ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਸਵਾ ਤਿੰਨ ਸਾਲ ਪਹਿਲਾਂ ਦਰਜ ਕੇਸ ਦੀ ਜਾਂਚ ਕਰ ਰਹੀ ਡੀਆਈਜੀ...
Home  |  About Us  |  Contact Us  |  
Follow Us:         web counter