01 Jul 2025

ਭਗਵੰਤ ਮਾਨ ਹੀ ਮੁੱਖ ਮੰਤਰੀ ਰਹਿਣਗੇ: ਕੇਜਰੀਵਾਲ

ਅੰਮ੍ਰਿਤਸਰ/ਚੰਡੀਗੜ੍ਹ-ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਪਿਛਲੇ ਕੁਝ ਸਮੇਂ ਤੋਂ ਚੱਲ ਰਹੀਆਂ ਅਫ਼ਵਾਹਾਂ ਨੂੰ ਵਿਰਾਮ ਦਿੰਦਿਆਂ ਸਪਸ਼ਟ ਕੀਤਾ ਕਿ ਭਗਵੰਤ ਮਾਨ ਹੀ ਪੰਜਾਬ ਦੇ ਮੁੱਖ ਮੰਤਰੀ ਰਹਿਣਗੇ। ਅੰਮ੍ਰਿਤਸਰ ਵਿੱਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਪੰਜ ਸਾਲ ਪੂਰੇ ਹੀ ਨਹੀਂ ਕਰਨਗੇ ਬਲਕਿ ਉਸ ਤੋਂ ਬਾਅਦ ਅਗਲੇ ਪੰਜ ਸਾਲ ਵੀ ਭਗਵੰਤ ਮਾਨ ਹੀ ਮੁੱਖ ਮੰਤਰੀ ਹੋਣਗੇ।
ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਦੇ ਬਾਹਰ ਮੀਡੀਆ ਨਾਲ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ। ਚੇਤੇ ਰਹੇ ਕਿ ਪੰਜਾਬ ਵਿੱਚ ਮੁੱਖ ਮੰਤਰੀ ਬਦਲਣ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਸਮੇਂ ਸਮੇਂ ’ਤੇ ਪ੍ਰਚਾਰ ਕੀਤਾ ਜਾਂਦਾ ਰਿਹਾ ਹੈ। ਕੌਮੀ ਕਨਵੀਨਰ ਕੇਜਰੀਵਾਲ ਨੇ ਅੱਜ ਪਹਿਲੀ ਵਾਰ ਮੀਡੀਆ ਅੱਗੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਬਦਲੇ ਨਹੀਂ ਜਾ ਰਹੇ ਹਨ। ਸ੍ਰੀ ਕੇਜਰੀਵਾਲ ਹੁਸ਼ਿਆਰਪੁਰ ਵਿਚ ‘ਵਿਪਾਸਨਾ’ ਮਗਰੋਂ ਕੱਲ੍ਹ ਹੀ ਅੰਮ੍ਰਿਤਸਰ ਪੁੱਜ ਗਏ ਸਨ ਅਤੇ ਉਹ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਦੇ ਗ੍ਰਹਿ ਵਿਖੇ ਠਹਿਰੇ ਸਨ। ਉਨ੍ਹਾਂ ਭਾਜਪਾ ਆਗੂ ਅਤੇ ਦੁਰਗਿਆਨਾ ਮੰਦਰ ਕਮੇਟੀ ਦੀ ਮੁਖੀ ਪ੍ਰੋਫੈਸਰ ਲਕਸ਼ਮੀਕਾਂਤਾ ਚਾਵਲਾ ਨਾਲ ਵੀ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਸੀ।
ਪੰਜਾਬ ਵਿੱਚ ‘ਆਪ’ ਸਰਕਾਰ ਦੇ ਤਿੰਨ ਸਾਲ ਦਾ ਕਾਰਜਕਾਲ ਮੁਕੰਮਲ ਹੋਣ ’ਤੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ ਤੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਹੈ। ਸ੍ਰੀ ਕੇਜਰੀਵਾਲ ਨੇ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਲਣ ਦੀ ਸੰਭਾਵਨਾ ਸਬੰਧੀ ਵਿਰੋਧੀਆਂ ਦੀਆਂ ਅਫ਼ਵਾਹਾਂ ਨੂੰ ਨਕਾਰ ਦਿੱਤਾ ਅਤੇ ਕਿਹਾ ਕਿ ਬਾਕੀ ਰਹਿੰਦੇ ਸਮੇਂ ਤੱਕ ਸ੍ਰੀ ਮਾਨ ਹੀ ਆਮ ਆਦਮੀ ਪਾਰਟੀ ਸਰਕਾਰ ਦੇ ਮੁੱਖ ਮੰਤਰੀ ਹੋਣਗੇ। ਕੇਜਰੀਵਾਲ ਨੇ ਇਥੋਂ ਤੱਕ ਕਹਿ ਦਿੱਤਾ ਕਿ ਜੇ ਅਗਾਂਹ ਮੌਕਾ ਮਿਲਿਆ ਤਾਂ ਅਗਲੇ ਪੰਜ ਸਾਲ ਵੀ ਭਗਵੰਤ ਮਾਨ ਹੀ ਮੁੱਖ ਮੰਤਰੀ ਬਣਨਗੇ।
ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਤਿੰਨ ਸਾਲ ਦਾ ਕਾਰਜਕਾਲ ਮੁਕੰਮਲ ਕੀਤਾ ਹੈ ਅਤੇ ਬਾਕੀ ਰਹਿੰਦੇ ਦੋ ਸਾਲ ਵੀ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਕੇ ਮੁਕੰਮਲ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲਈ ਰਾਜ ਪ੍ਰਬੰਧ ਚਲਾਉਣਾ ਸੇਵਾ ਵਾਂਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੇ ਭ੍ਰਿਸ਼ਟਾਚਾਰ ਖਿਲਾਫ ਜੰਗ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤਿੰਨ ਸਾਲ ਪਹਿਲਾਂ ਜਿਸ ਮੰਤਵ ਨਾਲ ਲੋਕਾਂ ਵਿੱਚ ਆਈ ਸੀ, ਉਸੇ ਮੰਤਵ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਅੱਜ ਗੁਰੂ ਘਰ ਵਿੱਚ ਅਰਦਾਸ ਕਰਕੇ ਗੁਰੂ ਸਾਹਿਬ ਅੱਗੇ ਜੋਦੜੀ ਕੀਤੀ ਹੈ ਕਿ ਉਨ੍ਹਾਂ ਨੂੰ ਅਗਾਂਹ ਵੀ ਮਾਰਗਦਰਸ਼ਨ ਦੇਣ।
 

More in ਰਾਜਨੀਤੀ

ਮੋਡਾਸਾ (ਗੁਜਰਾਤ)-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਇੱਥੇ ਕਿਹਾ ਕਿ ਭਾਵੇਂ ਗੁਜਰਾਤ ਵਿੱਚ...
ਚੰਡੀਗੜ੍ਹ- ਅਮਰੀਕਾ ਨਾਲ ਜਾਰੀ ਟੈਰਿਫ਼ ਜੰਗ ਦਰਮਿਆਨ ਚੀਨ ਨੇ ਭਾਰਤ ਨਾਲ ਰਿਸ਼ਤੇ ਸੁਧਾਰਨ ਦੀ ਦਿਸ਼ਾ...
ਅਹਿਮਦਾਬਾਦ-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਇੱਥੇ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ)...
ਮੁਹਾਲੀ/ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ‘ਬੰਬਾਂ...
ਲਿਸਬਨ-ਰਾਸ਼ਟਰਪਤੀ ਦਰੋਪਦੀ ਮੁਰਮੂ ਪੁਰਤਗਾਲ ਤੇ ਸਲੋਵਾਕੀਆ ਗਣਰਾਜ ਦੀ ਆਪਣੀ ਚਾਰ ਰੋਜ਼ਾ ਸਰਕਾਰੀ...
ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ-ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਆਪਣਾ ਮਰਨ ਵਰਤ ਸਮਾਪਤ...
ਨਵੀਂ ਦਿੱਲੀ- ਲੋਕ ਸਭਾ ਵਿੱਚ ਅੱਜ ਵਕਫ਼ ਸੋਧ ਬਿੱਲ ਬਾਰੇ 12 ਘੰਟੇ ਤੋਂ ਵਧ ਸਮੇਂ ਤਕ ਚੱਲੀ ਚਰਚਾ...
ਚੰਡੀਗੜ੍ਹ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ’ਚ ਅੱਜ ‘ਆਪ’ ਸਰਕਾਰ...
ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਸੂਬੇ...
ਵੈਨਕੂਵਰ-ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੇ ਨੇ ਦੇਸ਼ ਵਿੱਚ 28 ਅਪਰੈਲ ਨੂੰ ਸੰਸਦੀ ਚੋਣਾਂ...
ਸੁਖਬੀਰ ਸਿੰਘ ਬਾਦਲ, ਹਰਜਿੰਦਰ ਸਿੰਘ ਧਾਮੀ ਤੇ ਬਲਵਿੰਦਰ ਸਿੰਘ ਭੂੰਦੜ ਮੀਡੀਆ ਨਾਲ ਗੱਲਬਾਤ ਕਰਦੇ...
ਪਟਿਆਲਾ-ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਸਵਾ ਤਿੰਨ ਸਾਲ ਪਹਿਲਾਂ ਦਰਜ ਕੇਸ ਦੀ ਜਾਂਚ ਕਰ ਰਹੀ ਡੀਆਈਜੀ...
Home  |  About Us  |  Contact Us  |  
Follow Us:         web counter