01 Jul 2025

ਚਾਰ ਪੁਲਾੜ ਯਾਤਰੀਆਂ ਦੀ ਨਵੀਂ ਟੀਮ ਕੌਮਾਂਤਰੀ ਪੁਲਾੜ ਸਟੇਸ਼ਨ ਪੁੱਜੀ

ਕੇਪ ਕੈਨਵਰਲ (ਅਮਰੀਕਾ)-ਪਿਛਲੇ ਨੌਂ ਮਹੀਨਿਆਂ ਤੋਂ ਕੌਮਾਂਤਰੀ ਪੁਲਾੜ ਸਟੇਸ਼ਨ ਵਿਚ ਫਸੇ ਅਮਰੀਕੀ ਪੁਲਾੜ ਏਜੰਸੀ ਨਾਸਾ ਦੇ ਪੁਲਾੜ ਯਾਤਰੀਆਂ ਬੁਚ ਵਿਲਮੋਰ ਤੇ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਦੀ ਥਾਂ ਹੋਰ ਪੁਲਾੜ ਯਾਤਰੀਆਂ ਦੀ ਤਾਇਨਾਤੀ ਲਈ ਇਕ ਦਿਨ ਪਹਿਲਾਂ ਰਵਾਨਾ ਹੋਇਆ ‘ਸਪੇਸਐਕਸ’ ਦਾ ਕੈਪਸੂਲ ਅੱਜ ਕੌਮਾਂਤਰੀ ਪੁਲਾੜ ਸਟੇਸ਼ਨ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਵਿਲੀਅਮਜ਼ ਤੇ ਵਿਲਮੋਰ ਦੀ ਧਰਤੀ ’ਤੇ ਵਾਪਸੀ ਦਾ ਰਾਹ ਪੱਧਰਾ ਹੋ ਗਿਆ ਹੈ।
ਕੌਮਾਂਤਰੀ ਪੁਲਾੜ ਸਟੇਸ਼ਨ ਪੁੱਜੇ ਚਾਰ ਨਵੇਂ ਪੁਲਾੜ ਯਾਤਰੀ ਅਮਰੀਕਾ, ਜਪਾਨ ਤੇ ਰੂਸ ਦੀ ਨੁਮਾਇੰਦਗੀ ਕਰ ਰਹੇ ਹਨ। ਉਹ ਕੁਝ ਦਿਨ ਵਿਲੀਅਮਜ਼ ਤੇ ਵਿਲਮੋਰ ਤੋਂ ਸਟੇਸ਼ਨ ਬਾਰੇ ਜਾਣਕਾਰੀ ਹਾਸਲ ਕਰਨਗੇ। ਇਸ ਮਗਰੋਂ ਵਾਪਸ ਧਰਤੀ ’ਤੇ ਆਉਣ ਲਈ ਦੋਵੇਂ ਆਪਣੇ ਸਪੇਸਐਕਸ ਕੈਪਸੂਲ ਵਿੱਚ ਸਵਾਰ ਹੋਣਗੇ। ਵਿਲਮੋਰ ਤੇ ਵਿਲੀਅਮਜ਼ ਬੋਇੰਗ ਦੇ ਨਵੇਂ ਸਟਾਰਲਾਈਨਰ ਕੈਪਸੂਲ ’ਤੇ 5 ਜੂਨ ਨੂੰ ਰਵਾਨਾ ਹੋਏ ਸਨ। ਦੋਵੇਂ ਇਕ ਹਫ਼ਤੇ ਲਈ ਹੀ ਗਏ ਸਨ, ਪਰ ਪੁਲਾੜ ਵਾਹਨ ਵਿਚ ਹੀਲੀਅਮ ਦੇ ਰਿਸਾਅ ਤੇ ਰਫ਼ਤਾਰ ਵਿਚ ਕਮੀ ਕਾਰਨ ਇਹ ਪਿਛਲੇ ਨੌਂ ਮਹੀਨਿਆਂ ਤੋਂ ਪੁਲਾੜ ਸਟੇਸ਼ਨ ਵਿਚ ਫਸੇ ਹੋਏ ਹਨ। ਵਿਲਮੋਰ ਨੇ ਐਤਵਾਰ ਨੂੰ ਪੁਲਾੜ ਸਟੇਸ਼ਨ ਦਾ ਹੈਚ ਖੋਲ੍ਹਿਆ ਅਤੇ ਚਾਰ ਨਵੇਂ ਪੁਲਾੜ ਯਾਤਰੀ ਇੱਕ-ਇੱਕ ਕਰਕੇ ਅੰਦਰ ਦਾਖਲ ਹੋਏ। ਪੁਲਾੜ ਵਿੱਚ ਪਹਿਲਾਂ ਤੋਂ ਹੀ ਮੌਜੂਦ ਪੁਲਾੜ ਯਾਤਰੀਆਂ ਨੇ ਆਪਣੇ ਨਵੇਂ ਸਾਥੀਆਂ ਦਾ ਜੱਫੀ ਪਾ ਕੇ ਅਤੇ ਹੱਥ ਮਿਲਾ ਕੇ ਸਵਾਗਤ ਕੀਤਾ। ਵਿਲੀਅਮਜ਼ ਨੇ ਮਿਸ਼ਨ ਕੰਟਰੋਲ ਨੂੰ ਦੱਸਿਆ, ‘ਇਹ ਬਹੁਤ ਸ਼ਾਨਦਾਰ ਦਿਨ ਸੀ। ਇੱਥੇ ਆਪਣੇ ਦੋਸਤਾਂ ਨੂੰ ਦੇਖ ਕੇ ਬਹੁਤ ਵਧੀਆ ਲੱਗਾ।’

More in ਦੇਸ਼

ਨਵੀਂ ਦਿੱਲੀ-ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਅਤੇ ਉਨ੍ਹਾਂ ਦੀ ਪਤਨੀ ਊਸ਼ਾ 21 ਅਪਰੈਲ ਤੋਂ...
ਨਵੀਂ ਦਿੱਲੀ-ਕੌਮੀ ਜਾਂਚ ਏਜੰਸੀ (NIA) 26/11 ਮੁੰਬਈ ਦਹਿਸ਼ਤੀ ਹਮਲੇ ਦੇ ਮੁੱਖ ਸਾਜ਼ਿਸ਼ਘਾੜਿਆਂ ’ਚੋਂ...
ਲੁਧਿਆਣਾ-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਨਸ਼ਿਆਂ...
ਨਾਗਪੁਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਨੂੰ ਭਾਰਤੀ...
ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਬੁੱਧਵਾਰ (2 ਅਪਰੈਲ) ਨੂੰ ਉਹ ਟੈਰਿਫ...
ਖਟਕੜ ਕਲਾਂ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ...
ਕੇਪ ਕੈਨਵਰਲ- ਨਾਸਾ ਦੇ ਪੁਲਾੜ ਯਾਤਰੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਤੇ ਬੁਚ ਵਿਲਮੋਰ ਨੌਂ...
ਪਟਿਆਲਾ-ਪੁਲੀਸ ਵੱਲੋਂ ਹਿਰਾਸਤ ਵਿਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਬਹਾਦਰਗੜ੍ਹ...
ਕੇਪ ਕੈਨਵਰਲ- ਨਾਸਾ ਦੇ ਪੁਲਾੜ ਯਾਤਰੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਸ ਤੇ ਬੁਚ ਵਿਲਮੋਰ ਨੌਂ...
ਨਵੀਂ ਦਿੱਲੀ-ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਅੱਜ ਕਿਹਾ ਕਿ ਭਾਰਤ ਨੂੰ...
ਸ੍ਰੀ ਆਨੰਦਪੁਰ ਸਾਹਿਬ- ਖ਼ਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਛੇ ਰੋਜ਼ਾ ਤਿਉਹਾਰ ਹੋਲਾ-ਮਹੱਲਾ ਦੇ...
ਅੰਮ੍ਰਿਤਸਰ- ਇਥੇ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅੱਜ ਦੋਸ਼ ਲਾਇਆ...
Home  |  About Us  |  Contact Us  |  
Follow Us:         web counter