09 May 2025

ਨਸ਼ਾ ਤਸਕਰੀ ਮਾਮਲਾ: ਵਿਸ਼ੇਸ ਜਾਂਚ ਟੀਮ ਵੱਲੋਂ ਬਿਕਰਮ ਮਜੀਠੀਆ ਤੋਂ ਸੱਤ ਘੰਟੇ ਪੁੱਛਗਿੱਛ

ਪਟਿਆਲਾ-ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਸਵਾ ਤਿੰਨ ਸਾਲ ਪਹਿਲਾਂ ਦਰਜ ਕੇਸ ਦੀ ਜਾਂਚ ਕਰ ਰਹੀ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਕੋਲੋਂ ਅੱਜ ਇੱਥੇ ਪੁਲੀਸ ਲਾਈਨ ਵਿੱਚ ਸੱਤ ਘੰਟੇ ਪੁੱਛ-ਪੜਤਾਲ ਕੀਤੀ ਗਈ। ਇਸ ਦੌਰਾਨ ਹੋਰ ਮੱਦਾਂ ਸਣੇ ਮੁੱਖ ਤੌਰ ’ਤੇ ਪਿਛਲੇ ਸਮੇਂ ਦੌਰਾਨ ਹੋਏ ਲੈਣ-ਦੇਣ ਸਬੰਧੀ ਵਧੇਰੇ ਸਵਾਲ-ਜਵਾਬ ਹੋਏ ਪਰ ਅੱਜ ਸਮਾਂ ਜ਼ਿਆਦਾ ਹੋਣ ਕਾਰਨ ਉਸ ਨੂੰ ਭਲਕੇ 18 ਮਾਰਚ ਨੂੰ ਮੁੜ ਤੋਂ ਸਿਟ ਕੋਲ ਪੇਸ਼ ਹੋਣ ਦੀ ਤਾਕੀਦ ਕੀਤੀ ਗਈ ਹੈ। ਬਿਕਰਮ ਮਜੀਠੀਆ ਅੱਜ ਸਵੇਰੇ 11 ਵਜੇ ਇੱਥੇ ਪਹੁੰਚ ਗਿਆ ਸੀ ਅਤੇ ਸ਼ਾਮ 6 ਵਜੇ ਤੱਕ ਉਸ ਕੋਲੋਂ ਪੁੱਛ-ਪੜਤਾਲ ਜਾਰੀ ਰਹੀ। ਪੁੱਛ-ਪੜਤਾਲ ਵਾਲੀ ਟੀਮ ਵਿੱਚ ਡੀਆਈਜੀ ਹਰਚਰਨ ਸਿੰਘ ਭੁੱਲਰ, ਆਈਪੀਐੱਸ ਅਧਿਕਾਰੀ ਵਰੁਨ ਸ਼ਰਮਾ, ਐੱਸਪੀ (ਡੀ) ਯੋਗੇਸ਼ ਸ਼ਰਮਾ, ਇੰਸਪੈਕਟਰ ਦਰਬਾਰਾ ਸਿੰਘ ਏਡੀਏ ਅਨਮੋਲਜੀਤ ਸਿੰਘ ਆਦਿ ਵੀ ਸ਼ਾਮਲ ਰਹੇ। ਉੱਧਰ, ਪੁੱਛ-ਪੜਤਾਲ ਵਾਲੇ ਸਥਾਨ ਪੁਲੀਸ ਲਾਈਨ ਦੇ ਬਾਹਰ ਰਾਜੂ ਖੰਨਾ, ਅਮਿਤ ਰਾਠੀ, ਪਰਮਜੀਤ ਕਾਹਲੋਂ ਮੁਹਾਲੀ ਸਣੇ ਵੱਡੀ ਗਿਣਤੀ ਅਕਾਲੀ ਅਤੇ ਯੂਥ ਅਕਾਲੀ ਦਲ ਦੇ ਵਰਕਰ ਪੁੱਜੇ ਹੋਏ ਸਨ। ਹਾਲਾਂਕਿ, ਅੱਜ ਪਹਿਲਾਂ ਵਾਲੀਆਂ ਪੇਸ਼ੀਆਂ ਦੇ ਮੁਕਾਬਲੇ ਵਰਕਰਾਂ ਦਾ ਇਕੱਠ ਘੱਟ ਰਿਹਾ। ਅਸਲ ਵਿੱਚ ਮਜੀਠੀਆ ਵੱਲੋਂ ਪਿਛਲੇ ਦਿਨੀਂ ਸਿੰਘ ਸਾਹਿਬ ਨੂੰ ਹਟਾਏ ਜਾਣ ਦੇ ਵਿਰੋਧ ਵਿੱਚ ਦਿੱਤੇ ਗਏ ਬਿਆਨ ਦੇ ਮੱਦੇਨਜ਼ਰ ਬਹੁਤੇ ਵਰਕਰਾਂ ਨੇ ਅੱਜ ਇੱਥੇ ਆਉਣ ਤੋਂ ਗੁਰੇਜ਼ ਕੀਤਾ।ਇਸ ਮਗਰੋਂ ਦੇਰ ਸ਼ਾਮ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿਟ ਦੇ ਮੈਂਬਰ ਵਜੋਂ ਆਈਪੀਐੱਸ ਵਰੁਨ ਸ਼ਰਮਾ ਨੇ ਦੱਸਿਆ ਕਿ ਸਿਟ ਵੱਲੋਂ ਜਾਂਚ ਦਾ ਦਾਇਰਾ ਵਧਾਉਂਦਿਆਂ ਹੁਣ ਵਿੱਤੀ ਲੈਣ-ਦੇਣ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਘੋਖਣ ’ਤੇ ਸਾਹਮਣੇ ਆਇਆ ਕਿ ਪਿਛਲੇ ਸਮੇਂ ਦੌਰਾਨ ਮਜੀਠੀਆ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਫਰਮਾਂ ਤੋਂ ਦੇਸ਼-ਵਿਦੇਸ਼ ’ਚ ਵੱਡੀ ਪੱਧਰ ’ਤੇ ਲੈਣ ਦੇਣ ਹੋਇਆ ਹੈ, ਜਿਸ ਬਾਬਤ ਸਥਿਤੀ ਸਪੱਸ਼ਟ ਕਰਨ ਲਈ ਅੱਜ ਵੀ ਮਜੀਠੀਆ ਨੂੰ ਕਈ ਸਵਾਲ ਕੀਤੇ ਗਏ। ਇਸ ਦੌਰਾਨ ਕਈ ਬਾਹਰਲੀਆਂ ਕੰਪਨੀਆਂ ਨਾਲ ਵੀ ਵੱਡੀ ਪੱਧਰ ’ਤੇ ਲੈਣ- ਦੇਣ ਹੋਇਆ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੀਆਰਪੀਸੀ ਦੀ ਧਾਰਾ 160 ਤਹਿਤ ਹੀ ਮਜੀਠੀਆ ਨੂੰ 18 ਮਾਰਚ ਨੂੰ ਮੁੜ ਇੱਥੇ ਸਿਟ ਸਾਹਮਣੇ ਪੇਸ਼ ਹੋਣ ਲਈ ਆਖਿਆ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਇਸ ਕੇਸ ਵਿਚਲੇ ਤਿੰਨ ਮੁਲਜਮ ਵਿਦੇਸ਼ਾਂ ਵਿੱਚ ਹਨ, ਜਿਨ੍ਹਾਂ ਨੂੰ ਵਾਪਸ ਭਾਰਤ ਲਿਆਉਣ ਲਈ ਐਕਸਟਰਾਡੀਸ਼ਨ ਅਤੇ ਬਲਿਊ ਕਾਰਨਰ ਨੋਟਿਸ ਸਣੇ ਹੋਰ ਹਰੇਕ ਸੰਭਵ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

More in ਰਾਜਨੀਤੀ

ਮੋਡਾਸਾ (ਗੁਜਰਾਤ)-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਇੱਥੇ ਕਿਹਾ ਕਿ ਭਾਵੇਂ ਗੁਜਰਾਤ ਵਿੱਚ...
ਚੰਡੀਗੜ੍ਹ- ਅਮਰੀਕਾ ਨਾਲ ਜਾਰੀ ਟੈਰਿਫ਼ ਜੰਗ ਦਰਮਿਆਨ ਚੀਨ ਨੇ ਭਾਰਤ ਨਾਲ ਰਿਸ਼ਤੇ ਸੁਧਾਰਨ ਦੀ ਦਿਸ਼ਾ...
ਅਹਿਮਦਾਬਾਦ-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਇੱਥੇ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ)...
ਮੁਹਾਲੀ/ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ‘ਬੰਬਾਂ...
ਲਿਸਬਨ-ਰਾਸ਼ਟਰਪਤੀ ਦਰੋਪਦੀ ਮੁਰਮੂ ਪੁਰਤਗਾਲ ਤੇ ਸਲੋਵਾਕੀਆ ਗਣਰਾਜ ਦੀ ਆਪਣੀ ਚਾਰ ਰੋਜ਼ਾ ਸਰਕਾਰੀ...
ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ-ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਆਪਣਾ ਮਰਨ ਵਰਤ ਸਮਾਪਤ...
ਨਵੀਂ ਦਿੱਲੀ- ਲੋਕ ਸਭਾ ਵਿੱਚ ਅੱਜ ਵਕਫ਼ ਸੋਧ ਬਿੱਲ ਬਾਰੇ 12 ਘੰਟੇ ਤੋਂ ਵਧ ਸਮੇਂ ਤਕ ਚੱਲੀ ਚਰਚਾ...
ਚੰਡੀਗੜ੍ਹ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ’ਚ ਅੱਜ ‘ਆਪ’ ਸਰਕਾਰ...
ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਸੂਬੇ...
ਵੈਨਕੂਵਰ-ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੇ ਨੇ ਦੇਸ਼ ਵਿੱਚ 28 ਅਪਰੈਲ ਨੂੰ ਸੰਸਦੀ ਚੋਣਾਂ...
ਸੁਖਬੀਰ ਸਿੰਘ ਬਾਦਲ, ਹਰਜਿੰਦਰ ਸਿੰਘ ਧਾਮੀ ਤੇ ਬਲਵਿੰਦਰ ਸਿੰਘ ਭੂੰਦੜ ਮੀਡੀਆ ਨਾਲ ਗੱਲਬਾਤ ਕਰਦੇ...
ਅੰਮ੍ਰਿਤਸਰ/ਚੰਡੀਗੜ੍ਹ-ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ...
Home  |  About Us  |  Contact Us  |  
Follow Us:         web counter