ਰਾਸ਼ਟਰਪਤੀ ਦਰੋਪਦੀ ਮੁਰਮੂ ਦੋ ਰੋਜ਼ਾ ਫੇਰੀ ਲਈ ਪੁਰਤਗਾਲ ਪੁੱਜੇ
ਲਿਸਬਨ-ਰਾਸ਼ਟਰਪਤੀ ਦਰੋਪਦੀ ਮੁਰਮੂ ਪੁਰਤਗਾਲ ਤੇ ਸਲੋਵਾਕੀਆ ਗਣਰਾਜ ਦੀ ਆਪਣੀ ਚਾਰ ਰੋਜ਼ਾ ਸਰਕਾਰੀ ਫੇਰੀ ਦੇ ਪਹਿਲੇ ਪੜਾਅ ਤਹਿਤ ਐਤਵਾਰ ਨੂੰ ਲਿਸਬਨ ਪਹੁੰਚ ਗਏ ਹਨ। ਪਿਛਲੇ ਕਰੀਬ ਤਿੰਨ ਦਹਾਕਿਆਂ ਵਿਚ ਕਿਸੇ ਭਾਰਤੀ ਰਾਸ਼ਟਰਪਤੀ ਦੀ ਇਹ ਅਜਿਹੀ ਪਹਿਲੀ ਫੇਰੀ ਹੈ। ਫੀਗੋ ਮਦੁਰਾਓ ਦੇ ਫੌਜੀ ਏਅਰਬੇਸ ਉੱਤੇ ਪੁੱਜੀ ਰਾਸ਼ਟਰਪਤੀ ਮੁਰਮੂ ਦਾ ਪੁੁਰਤਗਾਲ ਵਿਚ ਭਾਰਤ ਦੇ ਰਾਜਦੂਤ ਪੁਨੀਤ ਆਰ ਕੁੰਡਲ ਤੇ ਭਾਰਤ ਵਿਚ ਪੁਰਤਗਾਲੀ ਰਾਜਦੂਤ ਜੋਆਓ ਰਿਬੇਰੋ ਡੀ ਅਲਮੈਦਾ ਨੇ ਸਵਾਗਤ ਕੀਤਾ।
ਰਾਸ਼ਟਰਪਤੀ ਮੁਰਮੂ ਅਜਿਹੇ ਮੌਕੇ ਪੁਰਤਗਾਲ ਦੇ ਦੌਰੇ ’ਤੇ ਆਏ ਹਨ ਜਦੋਂ ਅਹਿਮ ਵਿਸ਼ਵਵਿਆਪੀ ਆਰਥਿਕ ਬਦਲਾਅ ਦੇਖਣ ਨੂੰ ਮਿਲ ਰਹੇ ਹਨ ਤੇ ਅਮਰੀਕਾ ਵੱਲੋਂ ਲਗਾਏ ਗਏ ਵਪਾਰਕ ਟੈਕਸਾਂ ਨੇ ਕੌਮਾਂਤਰੀ ਵਣਜ ਨੂੰ ਮੁੜ ਆਕਾਰ ਦਿੱਤਾ ਹੈ ਤੇ ਭਾਰਤ ਨੇ ਯੂਰਪੀ ਮੁਲਕਾਂ ਨਾਲ ਨੇੜਤਾ ਵਧਾਈ ਹੈ। ਇਸ ਸਾਲ ਫਰਵਰੀ ਵਿੱਚ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਅਤੇ ਕਮਿਸ਼ਨਰਾਂ ਦੇ ਕਾਲਜ ਨੇ ਭਾਰਤ ਦਾ ਦੌਰਾ ਕੀਤਾ ਸੀ। ਭਾਰਤ ਨੇ ਇਸ ਸਾਲ ਭਾਰਤ-ਯੂਰਪੀ ਸੰਘ ਮੁਕਤ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਦੀ ਉਮੀਦ ਜਤਾਈ ਹੈ।
More in ਰਾਜਨੀਤੀ
ਮੋਡਾਸਾ (ਗੁਜਰਾਤ)-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਇੱਥੇ ਕਿਹਾ ਕਿ ਭਾਵੇਂ ਗੁਜਰਾਤ ਵਿੱਚ...
ਚੰਡੀਗੜ੍ਹ- ਅਮਰੀਕਾ ਨਾਲ ਜਾਰੀ ਟੈਰਿਫ਼ ਜੰਗ ਦਰਮਿਆਨ ਚੀਨ ਨੇ ਭਾਰਤ ਨਾਲ ਰਿਸ਼ਤੇ ਸੁਧਾਰਨ ਦੀ ਦਿਸ਼ਾ...
ਅਹਿਮਦਾਬਾਦ-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਇੱਥੇ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ)...
ਮੁਹਾਲੀ/ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ‘ਬੰਬਾਂ...
ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ-ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਆਪਣਾ ਮਰਨ ਵਰਤ ਸਮਾਪਤ...
ਨਵੀਂ ਦਿੱਲੀ- ਲੋਕ ਸਭਾ ਵਿੱਚ ਅੱਜ ਵਕਫ਼ ਸੋਧ ਬਿੱਲ ਬਾਰੇ 12 ਘੰਟੇ ਤੋਂ ਵਧ ਸਮੇਂ ਤਕ ਚੱਲੀ ਚਰਚਾ...
ਚੰਡੀਗੜ੍ਹ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ’ਚ ਅੱਜ ‘ਆਪ’ ਸਰਕਾਰ...
ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਸੂਬੇ...
ਵੈਨਕੂਵਰ-ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੇ ਨੇ ਦੇਸ਼ ਵਿੱਚ 28 ਅਪਰੈਲ ਨੂੰ ਸੰਸਦੀ ਚੋਣਾਂ...
ਸੁਖਬੀਰ ਸਿੰਘ ਬਾਦਲ, ਹਰਜਿੰਦਰ ਸਿੰਘ ਧਾਮੀ ਤੇ ਬਲਵਿੰਦਰ ਸਿੰਘ ਭੂੰਦੜ ਮੀਡੀਆ ਨਾਲ ਗੱਲਬਾਤ ਕਰਦੇ...
ਪਟਿਆਲਾ-ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਸਵਾ ਤਿੰਨ ਸਾਲ ਪਹਿਲਾਂ ਦਰਜ ਕੇਸ ਦੀ ਜਾਂਚ ਕਰ ਰਹੀ ਡੀਆਈਜੀ...
ਅੰਮ੍ਰਿਤਸਰ/ਚੰਡੀਗੜ੍ਹ-ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ...